Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsDelhi Blast : ਗ੍ਰਹਿ ਮੰਤਰੀ ਸ਼ਾਹ ਵੱਲੋਂ ਹਾਈ ਲੈਵਲ ਮੀਟਿੰਗ, ਬੋਲੇ- 'ਜਾਂਚ...

Delhi Blast : ਗ੍ਰਹਿ ਮੰਤਰੀ ਸ਼ਾਹ ਵੱਲੋਂ ਹਾਈ ਲੈਵਲ ਮੀਟਿੰਗ, ਬੋਲੇ- ‘ਜਾਂਚ ਏਜੰਸੀਆਂ ਪੂਰੀ ਤਰ੍ਹਾਂ ਐਕਟਿਵ’

 

 

ਨੈਸ਼ਨਲ:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਡਾਇਰੈਕਟਰ ਤਪਨ ਡੇਕਾ, ਦਿੱਲੀ ਪੁਲਸ ਕਮਿਸ਼ਨਰ ਸਤੀਸ਼ ਗੋਲਚਾ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਸਦਾਨੰਦ ਵਸੰਤ ਦਾਤੇ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਨਲਿਨ ਪ੍ਰਭਾਤ ਵਰਚੁਅਲੀ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਦੌਰਾਨ ਉੱਚ ਅਧਿਕਾਰੀਆਂ ਨੇ ਧਮਾਕੇ ਤੋਂ ਬਾਅਦ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਨੇ ਕਿਹਾ ਕਿ ਚੋਟੀ ਦੀਆਂ ਜਾਂਚ ਏਜੰਸੀਆਂ ਧਮਾਕੇ ਦੀ ਪੂਰੀ ਜਾਂਚ ਕਰ ਰਹੀਆਂ ਹਨ ਅਤੇ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਟ੍ਰੈਫਿਕ ਸਿਗਨਲ ‘ਤੇ ਹੌਲੀ-ਹੌਲੀ ਚੱਲ ਰਹੀ ਇੱਕ ਕਾਰ ਵਿੱਚ ਸੋਮਵਾਰ ਸ਼ਾਮ ਨੂੰ ਧਮਾਕਾ ਹੋ ਗਿਆ, ਜਿਸ ਵਿੱਚ 12 ਲੋਕ ਮਾਰੇ ਗਏ ਅਤੇ ਕਈ ਵਾਹਨ ਤਬਾਹ ਹੋ ਗਏ।