Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਦਿੱਲੀ ਗੁਰਦੁਆਰਾ ਕਮੇਟੀ ਨੇ 328 ਸਰੂਪ ਗਾਇਬ ਹੋਣ ਦੇ ਮਾਮਲੇ ’ਚ ਐੱਫਆਈਆਰ...

ਦਿੱਲੀ ਗੁਰਦੁਆਰਾ ਕਮੇਟੀ ਨੇ 328 ਸਰੂਪ ਗਾਇਬ ਹੋਣ ਦੇ ਮਾਮਲੇ ’ਚ ਐੱਫਆਈਆਰ ਦਰਜ ਹੋਣ ਦਾ ਕੀਤਾ ਸਵਾਗਤ

 

 

ਅੰਮ੍ਰਿਤਸਰ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਐੱਫ. ਆਈ. ਆਰ. ਦਰਜ ਕੀਤੇ ਜਾਣ ਦਾ ਸਵਾਗਤ ਕਰ‌ਿਆਂ ਕਿਹਾ ਹੈ ਕਿ ਆਸ ਹੈ ਕਿ ਇਸ ਐੱਫ. ਆਈ. ਆਰ. ਦੇ ਦਰਜ ਹੋਣ ਮਗਰੋਂ ਇਸ ਮਾਮਲੇ ਵਿਚ ਇਨਸਾਫ ਮਿਲੇਗਾ।

 

ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਰ ਹਰ ਇਕ ਦਾ ਗੁਰੂ ਹੈ ਤੇ ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੇ ਕਾਰਜ ਦਾ ਉਹ ਸਵਾਗਤ ਕਰਦੇ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਹੋਈ ਕਾਨੂੰਨੀ ਕਾਰਵਾਈ ’ਤੇ ਸਮੁੱਚੇ ਪੰਥ ਨੂੰ ਤੱਸਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੰਜ ਸਾਲ ਤੋਂ ਸੰਗਤ ਕਾਰਵਾਈ ਦੀ ਉਡੀਕ ਕਰ ਰਹੀ ਸੀ ਅਤੇ ਹੁਣ ਕਾਰਵਾਈ ਹੋਣ ਨਾਲ ਪੰਥ ਦੇ ਹਿਰਦੇ ਠਾਰੇ ਗਏ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਸਰਨਾ ਭਰਾਵਾਂ ਨੇ ਪਹਿਲਾਂ 328 ਸਰੂਪਾਂ ਦੇ ਲਾਪਤਾ ਹੋਣ ਦਾ ਮੁੱਦਾ ਬਣਾਇਆ ਸੀ ਪਰ ਅੱਜ ਪੰਜਾਬ ਪੁਲਸ ਵੱਲੋਂ ਐੱਫ. ਆਈ. ਆਰ. ਦਰਜ ਕਰਨ ਦੇ ਬਾਅਦ ਉਹਨਾਂ ਚੁੱਪੀ ਧਾਰ ਲਈ ਹੈ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਉਹ ਸਿਰਫ ਸਿਆਸੀ ਰਾਜਨੀਤੀ ਕਰਦੇ ਹਨ। ਉਹਨਾਂ ਕਿਹਾ ਕਿ ਸਰਨਾ ਭਰਾਵਾਂ ਨੂੰ ਹੁਣ ਮਾਮਲੇ ’ਤੇ ਚੁੱਪੀ ਤੋੜਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਬਹੁਤ ਵੱਡੇ ਕਟਹਿਰੇ ਵਿਚ ਖੜ੍ਹਾ ਹੋ ਚੁੱਕਾ ਹੈ ਜਿਸਦਾ ਜਵਾਬ ਸਰਨਾ ਭਰਾਵਾਂ ਕੋਲ ਨਹੀਂ ਹੈ।

ਉਹਨਾਂ ਇਹ ਵੀ ਕਿਹਾ ਕਿ ਪੰਜ ਸਾਲ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ 328 ਸਰੂਪ ਲਾਪਤਾ ਹੋਣ ਦੇ ਮਾਮਲੇ ’ਤੇ ਧਰਨੇ ਦੇ ਰਹੀਆਂ ਸਨ ਪਰ ਹੁਣ ਜਦੋਂ ਐੱਫ. ਆਈ. ਆਰ. ਦਰਜ ਹੋ ਗਈ ਹੈ ਤਾਂ ਸਾਰੀਆਂ ਜਥੇਬੰਦੀਆਂ ਦੇ ਮਨਾਂ ਵਿਚ ਵੱਡ ਧਰਵਾਸ ਹੈ। ਉਹਨਾਂ ਕਿਹਾ ਕਿ ਉਹ ਇਸ ਐੱਫ. ਆਈ. ਆਰ. ਦਾ ਸਵਾਗਤ ਕਰਦੇ ਹਨ। ਉਹਨਾਂ ਕਿਹਾ ਕਿ ਦੂਜਾ ਕੇਸ ਜਿਹੜਾ ਕਿਤਾਬ ਦੇ ਮਾਮਲੇ ਵਿਚ ਹੋਇਆ ਹੈ, ਉਸ ਮਾਮਲੇ ਵਿਚ ਵੀ ਉਹ ਸਵਾਗਤ ਕਰਦੇ ਹਨ।