Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਦਿੱਲੀ ਐਨਸੀਆਰ ਭਿਆਨਕ ਤੂਫ਼ਾਨ ਨੇ ਦੋ ਲੋਕਾਂ ਦੀ ਲਈ ਜਾਨ, ਪੜੋ ਕਿਵੇਂ...

ਦਿੱਲੀ ਐਨਸੀਆਰ ਭਿਆਨਕ ਤੂਫ਼ਾਨ ਨੇ ਦੋ ਲੋਕਾਂ ਦੀ ਲਈ ਜਾਨ, ਪੜੋ ਕਿਵੇਂ ਹੋਈ ਮੌਤ

ਦਿੱਲੀ ਐਨਸੀਆਰ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਈ। ਇਸ ਦੌਰਾਨ ਦਰੱਖਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਤੇਜ਼ ਤੂਫਾਨ ਕਾਰਨ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤੂਫਾਨ ਕਾਰਨ ਵੱਖ-ਵੱਖ ਹਾਦਸਿਆਂ ‘ਚ ਕੁੱਲ 23 ਲੋਕ ਜ਼ਖਮੀ ਹੋ ਗਏ। ਹਵਾ ਦੀ ਰਫ਼ਤਾਰ 50 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੇ ਵਿਚਕਾਰ ਦਰਜ਼ ਕੀਤੀ ਗਈ।

ਇਸ ਤੋਂ ਇਲਾਵਾ ਖਰਾਬ ਮੌਸਮ ਕਾਰਨ 9 ਉਡਾਣਾਂ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ ਹੈ। ਸੜਕਾਂ ‘ਤੇ ਦਰੱਖਤ ਡਿੱਗਣ ਕਾਰਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦਰੱਖਤ ਡਿੱਗਣ ਨਾਲ ਸਬੰਧਤ 152, ਇਮਾਰਤਾਂ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਤ 55 ਅਤੇ ਬਿਜਲੀ ਕੱਟ ਨਾਲ ਸਬੰਧਤ 202 ਕਾਲਾਂ ਆਈਆਂ।

ਹਾਂਲਾਕਿ ਤੂਫਾਨ ਅਤੇ ਮੀਂਹ ਤੋਂ ਬਾਅਦ ਦਿੱਲੀ NCR ‘ਚ ਵਧਦੇ ਤਾਪਮਾਨ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ ਤੇ ਸ਼ਨੀਵਾਰ ਸਵੇਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।