ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਨਾਲਾ ਦੇ ਪਿੰਡ ਦਿਆਲ ਭੱਟੀ ਵਿਚ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਐੱਸ. ਕੇ. ਐੱਸ. ਹਸਪਤਾਲ ਦੇ ਸਹਿਯੋਗ ਨਾਲ ਡਾਕਟਰਾਂ ਨੇ ਮਰੀਜ਼ਾਂ ਦਾ ਮੁਫਤ ਚੈਕਅਪ ਅਤੇ ਦਵਾਈਆਂ ਵੰਡੀਆਂ। ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਮੇਟੀ ਵੱਲੋਂ ਦੋ ਥਾਵਾਂ ’ਤੇ ਮੁਫਤ ਮੈਡੀਕਲ ਕੈਂਪ ਲਗਾਏ ਗਏ ਸਨ ਤੇ ਇਹ ਦਿਆਲ ਭੱਟੀ ਤੀਜਾ ਪਿੰਡ ਹੈ ਜਿਥੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਹੈ। ਇਸ ਉਪਰੰਤ ਪਿੰਡ ਗੁਲਾਬ, ਗੱਗੋਮਾਲ ਵਿਚ ਵੀ ਮੁਫਤ ਮੈਡੀਕਲ ਕੈਂਪ ਲਗਾਏ ਜਾਣਗੇ।

