Wednesday, January 1, 2025

Become a member

Get the best offers and updates relating to Liberty Case News.

― Advertisement ―

spot_img
spot_img
HomeDeshਕੰਗਨਾ ਵਿਰੁੱਧ FIR ਦੀ ਮੰਗ, CISF ਸਿਪਾਹੀ ਮਹਿਲਾ ਕੁਲਵਿੰਦਰ ਕੌਰ ਦੇ ਸਮਰੱਥਨ...

ਕੰਗਨਾ ਵਿਰੁੱਧ FIR ਦੀ ਮੰਗ, CISF ਸਿਪਾਹੀ ਮਹਿਲਾ ਕੁਲਵਿੰਦਰ ਕੌਰ ਦੇ ਸਮਰੱਥਨ ’ਚ ਉੱਤਰੀਆਂ ਕਿਸਾਨ ਜੱਥੇਬੰਦੀਆਂ

 

ਪੰਜਾਬ ’ਚ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਿੱਥੇ ਭਾਜਪਾ ਆਗੂਆਂ ਵੱਲੋਂ ਕੰਗਨਾ ਦਾ ਸਮਰੱਥਨ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ CISF ਦੀ ਮਹਿਲਾ ਸਿਪਾਹੀ ਦੇ ਨਾਲ ਖੜਨ ਦਾ ਫੈਸਲਾ ਲਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੁਅੱਤਲ ਕੀਤੀ ਗਈ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਕੁਲਵਿੰਦਰ ਨੂੰ ‘ਖਾਲਿਸਤਾਨ ਕੌਰ’ ਕਿਹਾ ਸੀ। ਇਸ ਦੇ ਨਾਲ ਹੀ ਕੁਲਵਿੰਦਰ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮਾਂ 2020 ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਹਿੱਸਾ ਸੀ, ਜਦੋਂ ਅਭਿਨੇਤਰੀ ਨੇ ਇਹ ਟਿੱਪਣੀ ਕੀਤੀ ਸੀ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ 100 ਰੁਪਏ ਵਿੱਚ ਕਿਰਾਏ ’ਤੇ ਲਿਆਇਆ ਜਾ ਰਿਹਾ ਹੈ।

ਹੁਣ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਢੁੱਕਵੀਂ ਜਾਂਚ ਦੀ ਮੰਗ ਲਈ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰਨਗੇ। ਕੁਲਵਿੰਦਰ ਨੂੰ ਇੰਨਸਾਫ਼ ਦਿਵਾਉਣ ਲਈ 9 ਜੂਨ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ SSP ਮੁਹਾਲੀ ਦੇ ਦਫ਼ਤਰ ਤੱਕ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਚੰਡੀਗੜ੍ਹ ਹਵਾਈ ਅੱਡੇ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਵੱਲੋਂ ਪੰਜਾਬ ਲਈ ਵਰਤੇ ਗਏ ਸ਼ਬਦਾਂ ’ਤੇ ਵੀ ਇਤਰਾਜ਼ ਜਤਾਇਆ। ਪੰਜਾਬ ਦੇ ਲੋਕਾਂ ਨੂੰ ਵੱਖਵਾਦੀ ਕਹਿਣ ’ਤੇ ਕਿਸਾਨ ਆਗੂਆਂ ਨੇ ਕੰਗਨਾ ਵਿਰੁੱਧ ਐੱਫਆਈਆਰ ਦਰਜ਼ ਕਰਨ ਦੀ ਮੰਗ ਕੀਤੀ ਹੈ।