ਅੰਮ੍ਰਿਤਸਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਵਲੋਂ ਅੱਜ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ। ਇਸ ਮੁਲਾਕਾਤ ਉਪਰੰਤ ਜਥੇਦਾਰ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਇਕ ਸਿਸ਼ਟਾਚਾਰਕ ਮਿਲਣੀ ਸੀ।
ਜਥੇਦਾਰ ਬਲਬੀਰ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕਰਦਿਆਂ ਬੁੱਢਾ ਦਲ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ ਵੀ ਭੇਟ ਕੀਤੀਆਂ।

