Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇਅਦਬੀ!

ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇਅਦਬੀ!

ਅੰਮ੍ਰਿਤਸਰ  :  ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰਾ ਦੇ ਪਿੱਛੇ ਆਟਾ ਮੰਡੀ ਵਾਲੀ ਸਾਈਡ ਪੈਂਦੀ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇਕ ਬੋਰੀ ਵਿਚ ਬੰਦ ਕਰਕੇ ਰੱਖੀਆਂ ਹੋਈਆਂ ਸਨ ਅਤੇ ਉਸ ਦੀ ਕੋਈ ਸਾਂਭ ਸੰਭਾਲ ਵੀ ਨਹੀਂ ਸੀ ਕੀਤੀ ਜਾ ਰਹੀ। ਇਸ ਸਬੰਧੀ ਜਦੋਂ ਸਿੱਖ ਜਥੇਬੰਦੀਆਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਵੱਲੋਂ ਆਪਣੇ ਕੁਝ ਸਿੰਘਾਂ ਅਤੇ ਪੁਲਸ ਨੂੰ ਲੈ ਕੇ ਦੁਕਾਨ ‘ਤੇ ਪਹੁੰਚੇ ਅਤੇ ਦੁਕਾਨ ਦੇ ਅੰਦਰੋਂ ਪੂਰੀ ਤਰ੍ਹਾਂ ਨਾਲ ਜਾਂਚ ਕਰਵਾਈ।

 ਇਸ ਦੌਰਾਨ ਮੌਕੇ ਤੋਂ ਹੀ ਬ੍ਰਿਧ ਅਵਸਥਾ ਦੇ ਵਿਚ ਅਤੇ ਘੱਟੇ ਮਿੱਟੀ ਨਾਲ ਭਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਪ੍ਰਾਪਤ ਹੋਈਆਂ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਸ ਨੂੰ ਇਸ ਦੀ ਦਰਖ਼ਾਸਤ ਦਿੱਤੀ ਗਈ ਹੈ ਤੇ ਦੁਕਾਨਦਾਰ ਦੇ ਉੱਪਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਦਰਖ਼ਾਸਤ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ ਤੇ ਦੁਕਾਨ ਦੇ ਮਾਲਕ ਨੂੰ ਬੁਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਦੁਕਾਨ ਦੇ ਅੰਦਰ ਬੜੀ ਮਰਿਆਦਾ ਨਾਲ ਗਏ ਅਤੇ ਚੈਕਿੰਗ ਕੀਤੀ, ਉੱਥੇ ਵੱਡੀ ਗਿਣਤੀ ਵਿਚ ਬ੍ਰਿਧ ਅਵਸਥਾ ਅਤੇ ਘੱਟੇ ਨਾਲ ਭਰੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ।  ਫਿਲਹਾਲ ਦੁਕਾਨਦਾਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।