ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ। ਇਸ ਵਿਚਾਲੇ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਰਬਾਰ ਸਾਹਿਬ, ਅੰਮ੍ਰਿਤਸਰ ’ਚ ਨਤਮਸਤਕ ਹੋਏ। ਇੱਥੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਜਰੂਰ ਪੂਰਾ ਕੀਤਾ ਜਾਵੇਗਾ। ਭਾਵੇਂ ਉਨ੍ਹਾਂ ਨੂੰ ਚੋਣਾਂ ’ਚ ਹਾਰ ਮਿਲੀ ਹੈ ਪਰ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜ ਕੇ ਲੋਕਾਂ ਦਾ ਬਹੁਤ ਪਿਆਰ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਇੱਕ ਦਫ਼ਤਰ ਬਣਾ ਕੇ ਲੋਕਾਂ ਦੀ ਸਮੱਸਿਆਵਾਂ ਨੂੰ ਪਹਿਲੇ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।