ਜਲੰਧਰ —ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਸ ਸਵੇਰੇ 7 ਵਜੇ ਦੇ ਕਰੀਬ ਇਕ ਨਵੇਂ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ। ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 3 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਸਨ ਅਤੇ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚ ਨਜ਼ਰਬੰਦ ਸਨ। ਰਮਨ ਅਰੋੜਾ ਨੂੰ 105 ਦਿਨਾਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਅੱਜ ਅਮਨ ਅਰੋੜਾ ਨੂੰ ਦੁਪਹਿਰ 2 ਵਜੇ ਦੇ ਕਰੀਬ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ।
ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੁਲਰ ਜ਼ਮਾਨਤ ਮਿਲਣ ਤੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਸੀ ਕਿ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐੱਸ. ਟੀ. ਐੱਫ਼ ਅਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾ ਮੰਡੀ ਦੀ ਪੁਲਸ ਨੇ ਭਾਰਤੀ ਨਿਆਏ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2), 308,(6) ਦੇ ਤਹਿਤ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਥੇ ਜ਼ਿਕਰਯੋਗ ਹੈ ਕਿ ਧਾਰਾ 351 ਆਈ. ਪੀ. ਸੀ. ਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਇਸ਼ਾਰਾ ਕਰਦਾ ਹੈ ਕਿ ਕੋਈ ਅਪਰਾਧਿਕ ਬਲ ਦਾ ਪ੍ਰਯੋਗ ਕਰਕੇ ਹਮਲਾ ਕਰਨ ਦਾ ਡਰ ਪੈਦਾ ਕਰ ਕਿਸੇ ਨੂੰ ਧਮਕੀ ਦੇਣਾ ਸ਼ਾਮਲ ਹੈ ਅਤੇ ਇਸ ਧਾਰਾ ਵਿੱਚ ਵੀ 2 ਸਾਲ ਦੀ ਸਜਾ ਹੋ ਸਕਦੀ ਹੈ। ਜੇਕਰ ਧਾਰਾ 351 ਭਾਰਤੀ ਸੰਹਿਤਾ ਦੀ ਧਾਰਾ ਮੁਤਾਬਕ ਦੋਸ਼ੀ ਨੂੰ 7 ਸਾਲ ਦੀ ਕੈਦ ਜਾਂ ਜੁਰਮਾਨਾ ਵੀ ਹੋ ਸਕਦਾ ਹੈ ਅਤੇ 308 (2) ਦੇ ਤਹਿਤ ਕਿਸੇ ਕੋਲੋਂ ਜਬਰਨ ਵਸੂਲੀ ਕਰਨ ਅਤੇ ਉਸ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਧਮਕੀ ਦੇ ਕੇ ਹੜਪਣਾ ਗੰਭੀਰ ਅਪਰਾਧ ਵਿੱਚ ਵੱਖ-ਵੱਖ

