Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਡਾਇਨਾਸੋਰ ਵਾਪਸ ਆ ਸਕਦੇ ਹਨ, ਪਰ ਬਾਦਲ ਕਦੇ ਵੀ ਸੱਤਾ ਵਿੱਚ ਨਹੀਂ...

ਡਾਇਨਾਸੋਰ ਵਾਪਸ ਆ ਸਕਦੇ ਹਨ, ਪਰ ਬਾਦਲ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੇ: ਬਲਤੇਜ ਪੰਨੂ

 

 

ਚੰਡੀਗੜ੍ਹ, 29 ਮਈ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਬਲਤੇਜ ਪੰਨੂ ਅਤੇ ਨੀਲ ਗਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲ ਹੀ ਵਿੱਚ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮੌਜੂਦਾ ਸਰਕਾਰ ‘ਤੇ ਪੰਜਾਬ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੱਠਜੋੜ ਦਾ ਦੋਸ਼ ਲਗਾਇਆ ਹੈ।

ਇਸ ਮੁੱਦੇ ‘ਤੇ ਬੋਲਦੇ ਹੋਏ, ‘ਆਪ’ ਨੇਤਾ ਬਲਤੇਜ ਪੰਨੂ ਨੇ ਕਿਹਾ ਕਿ, “ਪੰਜਾਬ ਦੇ ਲੋਕਾਂ ਨੇ ਸੁਖਬੀਰ ਬਾਦਲ ਨੂੰ ਇੰਨੀ ਨਿਰਣਾਇਕ ਢੰਗ ਨਾਲ ਨਕਾਰ ਦਿੱਤਾ ਹੈ ਕਿ ਹੁਣ ਸੂਬੇ ਵਿੱਚ ਉਨ੍ਹਾਂ ਨੂੰ ਲੈ ਕੇ ਇੱਕ ਪ੍ਰਸਿੱਧ ਕਹਾਵਤ ਬਣ ਗਈ ਹੈ- ਡਾਇਨਾਸੌਰ ਵਾਪਸ ਆ ਸਕਦੇ ਹਨ, ਪਰ ਬਾਦਲ ਸੱਤਾ ਵਿੱਚ ਵਾਪਸ ਨਹੀਂ ਆਉਣਗੇ। ਵਿਅੰਗਾਤਮਿਕ ਤੌਰ ‘ਤੇ, ਸੁਖਬੀਰ ਬਾਦਲ, ਜੋ ਕਦੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਅਪ੍ਰਸੰਗਿਕ ਦੱਸਦੇ ਸਨ, ਹੁਣ ਆਪਣੀ ਰਾਜਨੀਤੀ ਬਚਾਉਣ ਲਈ ਵਿਰੋਧ ਪ੍ਰਦਰਸ਼ਨਾਂ ਦਾ ਆਯੋਜਨ ਕਰ ਰਹੇ ਹਨ।”

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਵਿੱਚ ਪਾਖੰਡ ਨੂੰ ਉਜਾਗਰ ਕਰਦੇ ਹੋਏ, ਪੰਨੂ ਨੇ ਕਿਹਾ, “ਬਾਦਲ ਸਾਹਿਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੱਠਜੋੜ ਦੀ ਗੱਲ ਕਰਦੇ ਹਨ ਜਦੋਂ ਕਿ ਇਹ ਭੁੱਲ ਜਾਂਦੇ ਹਨ ਕਿ ਗ੍ਰਹਿ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਅਜਿਹੇ ਗੱਠਜੋੜ ਦਾ ਗੜ੍ਹ ਬਣ ਗਿਆ ਸੀ। ਨਾਭਾ ਜੇਲ੍ਹ ਬ੍ਰੇਕ ਵਰਗੀਆਂ ਘਟਨਾਵਾਂ, ਜਿਸ ਵਿੱਚ ਗੈਂਗਸਟਰ ਸ਼ੱਕੀ ਹਾਲਾਤਾਂ ਵਿੱਚ ਭੱਜ ਗਏ ਸਨ, ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ। ਇਸ ਦੇ ਉਲਟ, ‘ਆਪ’ ਸਰਕਾਰ ਨੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਇਆ ਹੈ, ਜੋਕਿ ਐਮਸੀ ਦੇ ਕਤਲ ਵਿੱਚ ਸ਼ਾਮਲ ਅਪਰਾਧੀਆਂ ਦੀ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰੀ ਤੋਂ ਸਪੱਸ਼ਟ ਹੁੰਦਾ ਹੈ। ਕੀ ਬਾਦਲ ਇੱਕ ਵੀ ਉਦਾਹਰਨ ਦੇ ਸਕਦੇ ਹਨ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਇੰਨੀ ਕੁਸ਼ਲਤਾ ਨਾਲ ਕੰਮ ਕੀਤਾ ਹੋਵੇ?”

‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਵੀ  ਅਕਾਲੀ ਦਲ ‘ਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ, ਪੰਜਾਬ ਵਿੱਚ ਗੈਂਗਸਟਰ ਸਭਿਆਚਾਰ ਦਾ ਕੋਈ ਇਤਿਹਾਸ ਨਹੀਂ ਸੀ। ਇਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਅਧੀਨ ਸੀ ਕਿ ਮਾਫ਼ੀਆ ਅਤੇ ਗੈਂਗਸਟਰਾਂ ਨੇ ਜੜ੍ਹਾਂ ਫੜੀਆਂ: ਰੇਤ ਮਾਫ਼ੀਆ, ਭੂ-ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਵੀ ਉਨ੍ਹਾਂ ਦੀ ਸਰਪ੍ਰਸਤੀ ਹੇਠ ਵਧੇ-ਫੁੱਲੇ। ਬਾਦਲਾਂ ਵੱਲੋਂ ਪਾਲੇ ਗਏ ਇਸ ਮਾਫ਼ੀਆ ਨੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।”

ਗਰਗ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਰਾਸਤ ਅਤੇ ਪੰਜਾਬ ਦੇ ਲੋਕਾਂ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦੇ ਅੰਤਰ ਨੂੰ ਹੋਰ ਜ਼ੋਰ ਦਿੱਤਾ। ਉਨ੍ਹਾਂ ਕਿਹਾ “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ‘ਆਪ’ ਸਰਕਾਰ ਅਪਰਾਧਿਕ ਗੱਠਜੋੜ ਨੂੰ ਖ਼ਤਮ ਕਰਨ ਲਈ ਦ੍ਰਿੜ੍ਹ ਹੈ, ਚਾਹੇ ਉਹ ਗੈਂਗਸਟਰ, ਸਿਆਸਤਦਾਨ ਜਾਂ ਪੁਲਿਸ ਹੀ ਕਿਉਂ ਨਾ ਹੋਵੇ। ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਦਹਾਕੇ ਦੇ ਕੁਸ਼ਾਸਨ ਕਾਰਨ ਹੋਏ ਨੁਕਸਾਨ ਨੂੰ ਖ਼ਤਮ ਕਰ ਰਹੇ ਹਾਂ। ਪੰਜਾਬ ਵਿੱਚ ਕਾਨੂੰਨ ਵਿਵਸਥਾ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੈ, ਅਕਾਲੀ ਸ਼ਾਸਨ ਦੌਰਾਨ ਜਦੋਂ ਪੁਲਿਸ ਕਰਮਚਾਰੀਆਂ ਦੇ ਪਰਿਵਾਰ ਵੀ ਅਸੁਰੱਖਿਅਤ ਸਨ,”।

‘ਆਪ’ ਆਗੂ ਨੇ ਸੁਖਬੀਰ ਬਾਦਲ ਨੂੰ ਅਪੀਲ ਕੀਤੀ ਕਿ ਉਹ ਗਲਤ ਜਾਣਕਾਰੀ ਫੈਲਾਉਣ ਦੀ ਬਜਾਏ ਪੰਜਾਬ ਦੀਆਂ ਸਮੱਸਿਆਵਾਂ ਵਿੱਚ ਆਪਣੀ ਪਾਰਟੀ ਦੇ ਯੋਗਦਾਨ ‘ਤੇ ਵਿਚਾਰ ਕਰਨ। ਉਨ੍ਹਾਂ ਕਿਹਾ “ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਕਿਵੇਂ ਅਕਾਲੀ ਦਲ ਉਨ੍ਹਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਕਰਨ ਵਿੱਚ ਅਸਫਲ ਰਿਹਾ। ਅੱਜ, ‘ਆਪ’ ਸ਼ਾਸਨ ਉਮੀਦ ਬਹਾਲ ਕਰ ਰਿਹਾ ਹੈ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾ ਰਿਹਾ ਹੈ। ਸੁਖਬੀਰ ਬਾਦਲ ਨੂੰ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੁਆਰਾ ਨਕਾਰੇ ਜਾਣ ਦੀ ਅਸਲੀਅਤ ਨੂੰ ਸਵੀਕਾਰ ਕਰਨਾ ਚਾਹੀਦਾ ਹੈ,”।