ਅੰਮ੍ਰਿਤਸਰ -ਰਣਜੀਤ ਐਵੇਨਿਊ ਡੀ ਬਲਾਕ ਸਥਿਤ ਸਪਾ ਸੈਂਟਰ ਦੀ ਆੜ ਵਿਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼ ਹੋਇਆ ਹੈ, ਜਿਸ ਵਿਚ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਰਿਸ਼ਭ, ਜਸਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਮਹਿਕਪ੍ਰੀਤ ਸਿੰਘ, ਅਮਰਪਾਲ ਸਿੰਘ, ਜਸਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।ਫਿਲਹਾਲ ਇੰਸਪੈਕਟਰ ਸੁਮਨਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਸਾਰੇ ਮੁਲਜ਼ਮਾਂ ਖ਼ਿਲਾਫ਼ ਇਮੋਰਲ ਟ੍ਰੈਫਿਕ ਕਿੰਗ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਸੁਮਨਪ੍ਰੀਤ ਕੌਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਰਣਜੀਤ ਐਵੇਨਿਊ ਸਥਿਤ ਟੈਟੂ ਨੇਸ਼ਨ ਸਪਾ ਸੈਂਟਰ ਵਿਚ ਕੁਝ ਲੋਕ ਦੇਹ ਵਪਾਰ ਦਾ ਧੰਦਾ ਚਲਾ ਰਹੇ ਹਨ ਅਤੇ ਆਉਣ ਜਾਣ ਵਾਲੇ ਗਾਹਕਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ, ਜਿਸ ’ਤੇ ਛਾਪੇਮਾਰੀ ਕਰ ਕੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।