ਦੀਨਾਨਗਰ: ਐੱਸ. ਡੀ. ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਅਤੇ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਵੱਲੋਂ ਰਾਵੀ ਦਰਿਆ ਦੇ ਮਕੌੜਾ ਪੱਤਣ ਤੋਂ ਪਾਰਲੇ ਪਿੰਡਾਂ ਦੇ ਵਸਨੀਕਾਂ ਨੂੰ ਰੈਸਕਿਊ ਕੀਤਾ ਗਿਆ। ਇਸ ਦੌਰਾਨ ਔਰਤਾਂ, ਨਵ-ਜਨਮੇ ਬੱਚੇ ਅਤੇ ਮਾਵਾਂ ਤੋਂ ਇਲਾਵਾ ਬਜ਼ੁਰਗਾਂ ਨੂੰ ਵੀ ਰੈਸਕਿਊ ਕੀਤਾ ਗਿਆ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਵਿੱਚ ਦਿਨ-ਰਾਤ ਲੱਗਾ ਹੋਇਆ ਹੈ। ਤਸਵੀਰਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਬਚਾਅ ਟੀਮਾਂ ਵੱਲੋਂ ਬਹਾਦਰੀ ਨਾਲ ਲੋਕਾਂ ਦਾ ਰੈਸਕਿਊ ਕੀਤਾ ਗਿਆ।ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਆਪਣੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।