ਜਲੰਧਰ- ਪੰਜਾਬ ’ਚ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ 31 ਮਈ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਸ ਹੁਣ ਨਸ਼ਾ ਸਮੱਗਲਰਾਂ ਅਤੇ ਸਪਲਾਇਰਾਂ ਵਿਰੁੱਧ ਨਵੀਂ ਰਣਨੀਤੀ ਬਣਾਉਣ ’ਚ ਰੁੱਝੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ, ਜਿਸ ਤਹਿਤ ਅਗਲੇ 60 ਦਿਨਾਂ ’ਚ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖ਼ੁਫੀਆ ਵਿਭਾਗ ਅਤੇ ਏ. ਐੱਨ. ਟੀ. ਐੱਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਸਮੱਗਲਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।