Become a member

Get the best offers and updates relating to Liberty Case News.

― Advertisement ―

spot_img
spot_img
HomeBig Newsਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ

ਚੰਡੀਗੜ੍ਹ, 22 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਖੋਲ੍ਹਿਆ ਜਾ ਰਿਹਾ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ।

ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਉਹ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ਤੋਂ ਛੋਟ ਦੇ ਨਾਲ  ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 2024-25 ਦੌਰਾਨ, 2.60 ਲੱਖ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਸੀ, ਅਤੇ ਪੋਰਟਲ ਰਾਹੀਂ ਕੁੱਲ 2,60,015 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿੱਚੋਂ 2,37,456 ਕੇਸ ਯੋਗ ਪਾਏ ਗਏ ਸਨ, ਅਤੇ ਪੰਜਾਬ ਸਰਕਾਰ ਨੇ ਸਕਾਲਰਸ਼ਿਪ ਵੰਡ ਲਈ ਆਪਣੇ  ਹਿੱਸੇ ਵਜੋਂ 267.54 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਿਦਿਅਕ, ਆਰਥਿਕ ਅਤੇ ਸਮਾਜਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੇ ਜ਼ਿਲ੍ਹਾ ਅਧਿਕਾਰੀਆਂ, ਵਿਦਿਅਕ ਸੰਸਥਾਵਾਂ ਅਤੇ ਲਾਗੂ ਕਰਤਾ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਯੋਜਨਾ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੇ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਲਾਭਾਂ ਤੋਂ ਵਾਂਝਾ ਨਾ ਰਹੇ।

Latest Articel

ਦੌੜਾਕ ਫ਼ੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ, SGPC ਦੇ ਪ੍ਰਧਾਨ ਧਾਮੀ ਸਣੇ ਪਹੁੰਚੀਆਂ ਕਈ...

0
ਜਲੰਧਰ - 'ਟਰਬਨ ਟੋਰਨਾਡੋ' ਦੇ ਨਾਂ ਨਾਲ ਜਾਣੇ ਜਾਣ ਵਾਲੇ ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਅੱਜ ਜੱਦੀ ਪਿੰਡ ਬਿਆਸ ਵਿਖੇ ਅੰਤਿਮ ਅਰਦਾਸ ਕੀਤੀ ਗਈ।...

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ...

0
  ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ...

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ...

0
    *ਅੰਮ੍ਰਿਤਸਰ, 22 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ...

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ‘ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ

0
  ਐਡੀਲੇਡ- ਆਸਟ੍ਰੇਲੀਆ ਵਿੱਚ ਇੱਕ ਭਾਰਤੀ ਵਿਦਿਆਰਥੀ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ, ਨਸਲੀ ਟਿੱਪਣੀਆਂ...

ਵੱਡੀ ਖ਼ਬਰ: Air India ਦੇ ਜਹਾਜ਼ ਨੂੰ ਲੱਗ ਗਈ ਅੱਗ

0
ਨਵੀਂ ਦਿੱਲੀ - ਹਾਂਗਕਾਂਗ ਤੋਂ ਆਏ ਏਅਰ ਇੰਡੀਆ ਦੇ ਏ-321 ਜਹਾਜ਼ ਦੇ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਤੁਰੰਤ ਬਾਅਦ ਉਸ ਦੇ ਸਹਾਇਕ ਪਾਵਰ...