ਜਲੰਧਰ/ਅੰਮ੍ਰਿਤਸਰ – ਅੰਮ੍ਰਿਤਸਰ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਗਣਤੰਤਰ ਦਿਵਸ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਡਾ. ਬੀ. ਆਰ. ਅੰਬੇਡਕਰ ਜੀ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਓ ਆਪਣੇ ਸਮਾਜ ਵਿਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ। ਦੱਸ ਦੇਈਏ ਕਿ ਗਣਤੰਤਰ ਦਿਵਸ ਮੌਕੇ ਇਕ ਨੌਜਵਾਨ ਵੱਲੋਂ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਦੀ ਹਥੌੜੇ ਨਾਲ ਭੰਨਤੋੜ ਕੀਤੀ ਗਈ ਸੀ।