ਟਾਂਡਾ/ਹੁਸ਼ਿਆਰਪੁਰ –ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਟਾਂਡਾ ਦੇ ਵੜੈਚ ਫਾਰਮ ਵਿਚ ਆਯੋਜਿਤ ਕੀਤੇ ਗਏ ਤੀਆਂ ਦੇ ਤਿਉਹਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਖ਼ਾਸ ਮੌਕੇ ਟਾਂਡਾ ਅਤੇ ਆਸਪਾਸ ਦੇ ਖੇਤਰ ਦੀਆਂ ਮਹਿਲਾਵਾਂ ਲਈ ਤੀਆਂ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਡ. ਗੁਰਪ੍ਰੀਤ ਕੌਰ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਿਧਾਇਕ ਜਸਵੀਰ ਸਿੰਘ ਰਾਜਾ, ਉਨ੍ਹਾਂ ਦੀ ਪਤਨੀ ਰਮਨਦੀਪ ਕੌਰ ਸਮੇਤ ਹੋਰਨਾਂ ਔਰਤਾਂ ਨੇ ਭਰਵਾਂ ਸਵਾਗਤ ਕੀਤਾ।
ਤੀਆਂ ਦਾ ਇਹ ਤਿਉਹਾਰ ਸਾਡੇ ਸਮਾਜ ਵਿਚ ਮਹਿਲਾਵਾਂ ਦੇ ਉਤਸ਼ਾਹ ਅਤੇ ਸਮਰਪਣ ਦਾ ਪ੍ਰਤੀਕ ਹੈ ਅਤੇ ਇਸ ਵਾਰ ਇਸ ਆਯੋਜਨ ਨੂੰ ਹੋਰ ਖ਼ਾਸ ਬਣਾਉਣ ਲਈ ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਇਕ ਵਿਸ਼ੇਸ਼ ਮਹੱਤਵ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਖੇਤਰ ਦੀਆਂ ਮਹਿਲਾਵਾਂ ਲਈ ਕਈ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਉਹ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਿਆ ਮਹਿਸੂਸ ਕਰਨਗੀਆਂ। ਵਿਧਾਇਕ ਨੇ ਲੋਕਾਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।