ਲੁਧਿਆਣਾ –ਅੱਜ ਪੂਰੇ ਦੇਸ਼ ਭਰ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਮਨਾਈ ਗਈ। ਬਾਬਾ ਸਾਹਿਬ ਨੂੰ ਉਨ੍ਹਾਂ ਦੀ 134ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਤਮ ਨਗਰ ਹਲਕੇ ਅਧੀਨ ਆਉਂਦੇ ਅੰਬੇਡਕਰ ਨਗਰ ਵਿੱਚ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕੀਤੀ।
ਉਥੇ ਹੀ ਉਨ੍ਹਾਂ ਨੇ ਆਪਣੇ ਹੱਥ ਵਿਚ ਬੰਦੂਕ ਫੜ ਕੇ ਡਾ. ਅੰਬੇਡਕਰ ਦੇ ਬੁੱਤ ਦੇ ਰਾਖੀ ਕਰਦੇ ਦੇਸ਼ ਵਿਰੋਧੀ ਤਾਕਤਾਂ ਨੂੰ ਲਲਕਾਰਦੇ ਹੋਏ ਕਿਹਾ ਕਿ ਅੱਤਨਾਦੀ ਪੰਨੂੰ ਨੇ ਬਾਬਾ ਸਾਹਿਬ ਦੀਆਂ ਮੂਰਤੀਆਂ ਨੂੰ ਠੇਸ ਪਹੁੰਚਾਉਣ ਦੀ ਧਮਕੀ ਦਿੱਤੀ ਹੈ, ਉਸ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀਆਂ ਦੀ ਛਾਤੀ ਵਿਚ ਬਹੁਤ ਜਾਨ ਹੈ।
ਦੇਸ਼ ਵਿਰੋਧੀ ਤਾਕਤਾਂ ਨੂੰ ਚਿਤਾਵਨੀ ਦਿੰਦੇ ਹੋਏ ਵਿਧਾਇਕ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਇਥੇ ਆ ਕੇ ਵਿਖਾਉਣ, ਉਹ ਆਪਣੇ ਪੈਰਾਂ ‘ਤੇ ਵਾਪਸ ਨਹੀਂ ਜਾਣਗੇ। ਵਿਧਾਇਕ ਸਿੱਧੂ ਨੇ ਕਿਹਾ ਕਿ ਬਾਬਾ ਸਾਹਿਬ ਨੇ ਜਿੱਥੇ ਦੇਸ਼ ਦਾ ਸੰਵਿਧਾਨ ਬਣਾਇਆ, ਉੱਥੇ ਹੀ ਉਨ੍ਹਾਂ ਨੇ ਅਨੂਸੁਚਿਤ ਭਾਈਚਾਰੇ ਤੋਂ ਇਲਾਵਾ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਵੀ ਕੰਮ ਕੀਤਾ।