Sunday, December 29, 2024

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜ ਤੱਤਾਂ 'ਚ ਵਿਲੀਨ ਹੋਏ ਡਾ.ਮਨਮੋਹਨ ਸਿੰਘ, ਧੀ ਨੇ ਦਿੱਤੀ ਮੁੱਖ ਅਗਨੀ

ਪੰਜ ਤੱਤਾਂ ‘ਚ ਵਿਲੀਨ ਹੋਏ ਡਾ.ਮਨਮੋਹਨ ਸਿੰਘ, ਧੀ ਨੇ ਦਿੱਤੀ ਮੁੱਖ ਅਗਨੀ

 

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਕਰ ਦਿੱਤਾ ਗਿਆ। ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ਵਿਖੇ ਅਰਦਾਸ ਕਰਨ ਤੋਂ ਬਾਅਦ ਕੀਤਾ ਗਿਆ। ਇਸ ਮੌਕੇ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਹਨਾਂ ਦੀਆਂ ਧੀਆਂ ਵਲੋਂ ਦਿੱਤੀ ਗਈ।

ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਵਿਖੇ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਈ। ਇਸ ਮੌਕੇ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਕਾਂਗਰਸ ਹੈੱਡਕੁਆਰਟਰ ਵਿੱਚ ਮੌਜੂਦ ਸਨ। ਇਸ ਤੋਂ ਇਲਾਵਾ ਅੰਤਿਮ ਸੰਸਕਾਰ ਦੌਰਾਨ ਡਾ: ਮਨਮੋਹਨ ਸਿੰਘ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ।

ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਦੇ ਰਾਸ਼ਟਰੀ ਝੰਡੇ ਯਾਨੀ ਤਿਰੰਗੇ ਵਿੱਚ ਲਪੇਟਿਆ ਜਾਂਦਾ ਹੈ।