ਅੱਜ ਚਾਰ ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਜਿੱਤ ਹਾਸਿਲ ਕੀਤੀ ਹੈ। ਹੁਸ਼ਿਆਰਪੁਰ ਚ ਆਮ ਆਦਮੀ ਪਾਰਟੀ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਯਾਮਿਨੀ ਗੌਤਮ ਦੇ ਨਾਲ ਰਿਹਾ। ਡਾ. ਰਾਜਕੁਮਾਰ ਚੱਬੇਵਾਲ ਨੂੰ ਕੁੱਲ 3,03,859 ਵੋਟਾਂ ਮਿਲੀਆਂ। ਉਨ੍ਹਾਂ ਨੇ ਯਾਮਿਨੀ ਗੌਤਮ ਨੂੰ 37,258 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ਹੈ।
ਇਸ ਦੇ ਨਾਲ ਹੀ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਫੁੱਲ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਡਾ. ਰਾਜਕੁਮਾਰ ਨੇ ਆਪਣੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।