Saturday, July 26, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

 

ਚੰਡੀਗੜ੍ਹ, 26 ਮਈ:

ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ‘ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਪਨਗ੍ਰੇਨ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਸਿੱਧਾ ਤੌਰ ‘ਤੇ ਜੁੜਿਆ ਹੋਇਆ ਹੈ, ਉਹ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਲਈ ਕਦਮ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਟ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨ ਮੋਹੀ, ਯੋਜਨਾਬੰਦੀ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਡਾਇਰੈਕਟਰ ਖੁਰਾਕ ਤੇ ਸਪਲਾਈਜ਼ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਐਡਵੋਕੇਟ ਜਨਰਲ ਕੁਲਵਿੰਦਰ ਢੀਂਡਸਾ, ਡਿਪਟੀ ਐਡਵੋਕੇਟ ਜਨਰਲ ਧਰਮਿੰਦਰ ਸਿੰਘ ਲਾਂਬਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮੋਹਾਲੀ ਪ੍ਰਭਜੋਤ ਕੌਰ, ਵਾਈਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਭਿੰਦਰ ਸਿੰਘ ਧਰੌਰ, ਮੀਤ ਪ੍ਰਧਾਨ ਬਿਨਿਤ ਵਰਮਾ, ਸਪੋਰਕਸਪਰਸਨ ਐਡਵੋਕੇਟ ਜਸਮਨ ਸਿੰਘ ਗਿੱਲ ਅਤੇ ਹੋਰ ਪਾਰਟੀ ਵਰਕਰ ਸ਼ਾਮਲ ਸਨ।