Friday, August 22, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ...

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

 

ਚੰਡੀਗੜ੍ਹ, 21 ਅਗਸਤ:

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਮੰਤਰੀ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾ ਨਾਲ ਪਹੁੰਚਾਉਂਦਾ ਹੈ। ਇਸ ਲਈ ਹਰ ਇਕ ਕਰਮਚਾਰੀ ਦਾ ਯੋਗਦਾਨ ਰਾਜ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਯੁਵਾ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਰ੍ਹਾਂ ਦੀਆਂ ਨਿਯੁਕਤੀਆਂ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ ਤਾਂ ਦੂਜੇ ਪਾਸੇ ਵਿਭਾਗਾਂ ਵਿੱਚ ਕੰਮ ਕਰਨ ਦੀ ਗਤੀ ਵੀ ਤੇਜ਼ ਹੁੰਦੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜਾਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੂੱਲਰ ਅਤੇ ਸ੍ਰੀ ਗੁਲਬਹਾਰ ਤੁਰ ਵੀ ਮੌਜੂਦ ਸਨ।