Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ 'ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ ‘ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

 

ਅੰਮ੍ਰਿਤਸਰ- ਪੰਜਾਬ ‘ਚ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਫੜੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ 9 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਸਥਿਤ ਇੱਕ ਸਮੱਗਲਰ ਦੇ ਸੰਪਰਕ ਵਿੱਚ ਸੀ। ਇਹ ਮੁਲਜ਼ਮ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਨਸ਼ੇ ਦੀ ਅੱਗੇ ਵੰਡ ਕਰਨ ਦਾ ਕੰਮ ਕਰ ਰਿਹਾ ਸੀ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੇ ਥਾਣੇ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਖੰਗਾਲਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।