ਲੁਧਿਆਣਾ: ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਉਹ ਅੱਜ ਲੁਧਿਆਣਾ ਵਿਚ ਇੰਟਰਨੈਸ਼ਨਲ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਹਲਵਾਰਾ ਏਅਰਪੋਰਟ ‘ਤੇ ਉਪ-ਰਾਸ਼ਟਰਪਤੀ ਦਾ ਵਿਮਾਨ ਲੈਂਡ ਨਹੀਂ ਹੋ ਸਕਿਆ, ਜਿਸ ਕਾਰਨ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ ਹੈ। ਫ਼ਿਲਹਾਲ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ। ਦਰਅਸਲ, ਅੱਜ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਇੰਟਰਨੈਸ਼ਨਲ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਇਸ ਦੇ ਉਦਘਾਟਨੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚ ਰਹੇ ਸਨ। ਪਰ ਸੰਘਣੀ ਧੁੰਦ ਕਾਰਨ ਉਨ੍ਹਾਂ ਦਾ ਵਿਮਾਨ ਹਲਵਾਰਾ ਏਅਰਪੋਰਟ ‘ਤੇ ਲੈਂਡ ਨਹੀਂ ਹੋ ਸਕਿਆ, ਜਿਸ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਇਸ ਕਾਨਫ਼ਰੰਸ ਵਿਚ ਪਹੁੰਚ ਚੁੱਕੇ ਹਨ।