Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦੇ ਯਤਨਾਂ ਸਦਕਾ ਵਧਿਆ ਬਾਗ਼ਬਾਨੀ ਰਕਬਾ, 42,406 ਹੈਕਟੇਅਰ ਦਾ ਹੋਇਆ...

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਵਧਿਆ ਬਾਗ਼ਬਾਨੀ ਰਕਬਾ, 42,406 ਹੈਕਟੇਅਰ ਦਾ ਹੋਇਆ ਵਾਧਾ

 

ਪੰਜਾਬ ਦੀ ਬਾਗਬਾਨੀ ਅਧੀਨ ਰਕਬੇ ’ਚ ਰਿਕਾਰਡ ਦਰਜ ਕੀਤਾ ਗਿਆ ਹੈ। ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕਰਦਿਆਂ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮਾਨ ਸਰਕਾਰ ਨੇ ਮਾਰਚ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ।

ਸਬਜੀਆਂ ਅਤੇ ਫਲਾਂ ਬਾਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦੋ ਕਿ ਸਬਜ਼ੀਆਂ ਦੀ ਕਾਸ਼ਤ ਅਧੀਨ ਰਕਬਾ 35,009 ਹੈਕਟੇਅਰ ਦੇ ਵੱਡੇ ਵਾਧੇ ਨਾਲ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ। ਖੁੰਬਾਂ ਦੀ ਕਾਸ਼ਤ, ਮੇਂਥਾ ਤੇਲ ਅਤੇ ਹਲਦੀ ਦੇ ਉਤਪਾਦਨ ਵਿੱਚ ਵਾਧਾ ਹੋਣ ਕਾਰਨ ਸਜਾਵਟੀ ਫੁੱਲਾਂ ਦੀ ਕਾਸ਼ਤ ਅਧੀਨ ਰਕਬਾ 1,728 ਹੈਕਟੇਅਰ ਤੋਂ ਵੱਧ ਕੇ 2,050 ਹੈਕਟੇਅਰ ਹੋ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਬਾਗ਼ਬਾਨੀ ਵਿਭਾਗ ਦੇ ਅਣਥੱਕ ਯਤਨਾਂ ਅਤੇ ਪੰਜਾਬ ਵਿੱਚ ਖੇਤੀਬਾੜੀ ਵਿਭਿੰਨਤਾ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰ-ਦਰਸ਼ੀ ਸੋਚ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਧੀਨ ਬਾਗ਼ਬਾਨੀ ਦੀ ਕਾਸ਼ਤ ਵਿੱਚ ਵਾਧਾ ਟਿਕਾਊ ਖੇਤੀ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿੱਚ ਅਹਿਮ ਸਿੱਧ ਹੋਵੇਗਾ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਦੇ ਰਕਬੇ ਹੇਠ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਬਦਲਵੀਆਂ, ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਅਪਣਾਉਣ ਵਾਸਤੇ ਉਤਸ਼ਾਹਿਤ ਲਈ ਕੀਤੇ ਜਾ ਰਹੇ ਅਣਥੱਕ ਕੋਸ਼ਿਸ਼ਾਂ ਦਾ ਸਬੂਤ ਹੈ।