…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇੰਡਸਟਰੀ ਤੇ ਨਿਵੇਸ਼ਕਾਂ ਨੂੰ ਖਿੱਚਣ ਲਈ ਵੱਡੇ ਉੱਦਮ ਕੀਤੇ ਹਨ। ਇਸ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਨਵੈਸਟ ਪੰਜਾਬ ਰਾਹੀਂ ਸੂਬੇ ਵਿੱਚ ਹੁਣ ਤੱਕ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਅਤੇ ਸਰਕਾਰ ਸੂਬੇ ਵਿੱਚ ਹੋਰ ਨਿਵੇਸ਼ ਵਧਾਉਣ ਲਈ ਯਤਨਸ਼ੀਲ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ। ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਪੰਜਾਬ ਸਰਕਾਰ ਦੇ ਇਤਿਹਾਸਿਕ ਫੈਸਲਿਆਂ ਕਾਰਨ ਪੰਜਾਬ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਪੱਬਾਂ ਭਾਰ ਹਨ