Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਣਕ ਦੀ ਬਿਜਾਈ ਸੀਜ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ...

ਕਣਕ ਦੀ ਬਿਜਾਈ ਸੀਜ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।

ਸੰਧਵਾਂ ਨੇ ਐੱਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਨੰਬਰ 18001801551 ’ਤੇ ਸੰਪਰਕ ਕਰ ਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਝੋਨੇ ਦੀ ਪਰਾਲੀ ਦੇ ਖੇਤ ’ਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।