ਇੰਟਰਨੈਸ਼ਨਲ : ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਅਫ਼ਗਾਨਿਸਤਾਨ ਦੇ ਦੱਖਣ-ਪੂਰਬੀ ਹਿੱਸੇ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਮਾਪੀ ਗਈ, ਜਿਸਦੀ ਪੁਸ਼ਟੀ ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਨੇ ਕੀਤੀ ਹੈ। ਜਾਣਕਾਰੀ ਅਨੁਸਾਰ, ਅਫ਼ਗਾਨਿਸਤਾਨ ਵਿੱਚ ਇਸ ਭੂਚਾਲ ਵਿੱਚ 9 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਤੋਂ ਲਗਭਗ 27 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਸੀ ਅਤੇ ਇਹ 8 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਇਹ ਘਟਨਾ ਦੁਪਹਿਰ 12:47 ਵਜੇ (ਭਾਰਤੀ ਸਮੇਂ) ਵਾਪਰੀ, ਜਦੋਂਕਿ ਅੰਤਰਰਾਸ਼ਟਰੀ ਸਮੇਂ ਅਨੁਸਾਰ ਇਹ 19:17:34 UTC ‘ਤੇ ਦਰਜ ਕੀਤਾ ਗਿਆ।
ਇਨ੍ਹਾਂ ਦੇਸ਼ਾਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਅਫਗਾਨਿਸਤਾਨ – ਭੂਚਾਲ ਦਾ ਕੇਂਦਰ ਇੱਥੇ ਸੀ।
ਭਾਰਤ – ਦਿੱਲੀ-ਐੱਨਸੀਆਰ, ਪੰਜਾਬ, ਹਰਿਆਣਾ, ਜੰਮੂ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ।
ਪਾਕਿਸਤਾਨ – ਖਾਸ ਕਰਕੇ ਇਸਲਾਮਾਬਾਦ, ਪੇਸ਼ਾਵਰ ਅਤੇ ਲਾਹੌਰ ਵਿੱਚ ਭੂਚਾਲ ਦੇ ਝਟਕੇ ਦਰਜ ਕੀਤੇ ਗਏ।