ਖੰਨਾ — ED ਵੱਲੋਂ ਛਾਪੇਮਾਰੀ ਮਗਰੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਜਲੰਧਰ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾਵੇਗਾ ਤੇ ਇਸ ਮਗਰੋਂ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।
ਜਾਣਕਾਰੀ ਮੁਤਾਬਕ ED ਵੱਲੋਂ ਬੀਤੇ ਦਿਨੀਂ ਤੜਕਸਾਰ ਹੀ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰ ਵਾਲੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਹ ਰੇਡ ਦੇਰ ਰਾਤ ਤਕ ਜਾਰੀ ਰਹੀ ਅਤੇ ਇਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਜਦੀਪ ਸਿੰਘ ਨਾਗਰਾ ਨੂੰ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾਂਦਾ ਹੈ। ਇੱਥੇ ਦੱਸ ਦਈਏ ਕਿ ਇਹ ਗ੍ਰਿਫ਼ਤਾਰੀ ਅਤੇ ਰੇਡ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵਾਲੇ ਟੈਂਡਰ ਘਪਲੇ ਮਾਮਲੇ ਨਾਲ ਜੁੜੀ ਦੱਸੀ ਜਾ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜੇਲ੍ਹ ਵਿਚ ਹਨ।