ਨੈਸ਼ਨਲ — ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਵੇਰੇ-ਸਵੇਰੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ। ਜਾਣਕਾਰੀ ਮੁਤਾਬਕ, ਇਹ ਕਾਰਵਾਈ ਹਸਪਤਾਲ ਨਿਰਮਾਣ ਘੁਟਾਲੇ ਨਾਲ ਸਬੰਧਤ ਜਾਂਚ ਤਹਿਤ ਕੀਤੀ ਜਾ ਰਹੀ ਹੈ। ED ਦੀ ਟੀਮ ਸਵੇਰ ਤੋਂ ਹੀ ਉਨ੍ਹਾਂ ਦੇ ਘਰ ਮੌਜੂਦ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ED ਦੇ ਅਧਿਕਾਰੀ ਮੰਗਲਵਾਰ ਸਵੇਰ ਤੋਂ ਹੀ 13 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਜੂਨ ਵਿੱਚ ਸਾਬਕਾ ਸਿਹਤ ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਸੀ, ਜਿਸ ਵਿੱਚ ‘ਆਪ’ ਸਰਕਾਰ ਦੌਰਾਨ ਸਿਹਤ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਗਿਆ ਸੀ। ਈਡੀ ਨੇ ਜੁਲਾਈ ਵਿੱਚ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ।