Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕਲਾਊਡ ਪਾਰਟੀਕਲ ਘੁਟਾਲੇ ਦੀ ਜਾਂਚ ਤੇਜ਼, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ...

ਕਲਾਊਡ ਪਾਰਟੀਕਲ ਘੁਟਾਲੇ ਦੀ ਜਾਂਚ ਤੇਜ਼, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ED ਨੇ ਮੁੜ ਭੇਜਿਆ ਸੰਮਨ

ਜਲੰਧਰ: ਬਹੁਚਰਚਿਤ ਵਿਊਨਾਓ (Vuenow) ਗਰੁੱਪ ਨਾਲ ਜੁੜੇ ਕਰੋੜਾਂ ਰੁਪਏ ਦੇ ਕਥਿਤ ਕਲਾਊਡ ਪਾਰਟੀਕਲ ਘੁਟਾਲੇ ਦੀ ਜਾਂਚ ਦਾ ਘੇਰਾ ਵਧਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਨਾਮ ਵੀ ਸਾਹਮਣੇ ਆਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਨ੍ਹਾਂ ਨੂੰ 25 ਨਵੰਬਰ ਨੂੰ ਜਲੰਧਰ ਸਥਿਤ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਹਨ।

ਸੂਤਰਾਂ ਅਨੁਸਾਰ, ਜਾਂਚ ਏਜੰਸੀ ਨੂੰ ਵਿਊਨਾਓ ਗਰੁੱਪ ਦੀਆਂ ਕੁਝ ਕੰਪਨੀਆਂ ਤੋਂ ਸਤਨਾਮ ਸਿੰਘ ਸੰਧੂ ਜਾਂ ਉਨ੍ਹਾਂ ਨਾਲ ਸਬੰਧਤ ਸੰਸਥਾਵਾਂ ਦੇ ਖਾਤਿਆਂ ਵਿੱਚ ਕਥਿਤ ਤੌਰ ‘ਤੇ ਫੰਡ ਟਰਾਂਸਫਰ ਹੋਣ ਦੇ ਸੰਕੇਤ ਮਿਲੇ ਹਨ। ਇਸੇ ਸਬੰਧ ਵਿੱਚ ED ਇਨ੍ਹਾਂ ਵਿੱਤੀ ਲੈਣ-ਦੇਣ ਦੇ ਸਰੋਤ, ਮਕਸਦ ਅਤੇ ਹੋਰ ਪਹਿਲੂਆਂ ਦੀ ਜਾਂਚ ਕਰਨਾ ਚਾਹੁੰਦੀ ਹੈ। ਏਜੰਸੀ ਵੱਲੋਂ ਉਨ੍ਹਾਂ ਦਾ ਬਿਆਨ ਦਰਜ ਕਰਕੇ ਮਾਮਲੇ ਨਾਲ ਜੁੜੇ ਤੱਥਾਂ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ।

ਹਾਲਾਂਕਿ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਤਨਾਮ ਸਿੰਘ ਸੰਧੂ ਨੂੰ ਫਿਲਹਾਲ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਤਲਬ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਕਿਸੇ ਸਿੱਧੀ ਭੂਮਿਕਾ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੂੰ ਸਿਰਫ਼ ਕਥਿਤ ਵਿੱਤੀ ਲੈਣ-ਦੇਣ ਨਾਲ ਸਬੰਧਤ ਜਾਣਕਾਰੀ ਅਤੇ ਤੱਥਾਂ ਦੀ ਜਾਂਚ ਲਈ ਬੁਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ED ਨੇ ਇਸ ਤੋਂ ਪਹਿਲਾਂ ਵੀ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ ਕਰਕੇ 12 ਨਵੰਬਰ ਨੂੰ ਜਲੰਧਰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਪਰ ਉਸ ਦਿਨ ਉਨ੍ਹਾਂ ਦੇ ਪੇਸ਼ ਨਾ ਹੋਣ ਕਾਰਨ ਜਾਂਚ ਏਜੰਸੀ ਨੇ ਮੁੜ ਸੰਮਨ ਭੇਜ ਕੇ 25 ਨਵੰਬਰ ਨੂੰ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।