ਚੰਡੀਗੜ੍ਹ : ਗਿੱਦੜਬਾਹਾ ਹਲਕੇ ਵਿਚ ਹੋਣ ਜਾ ਰਹੀ ਜ਼ਿਮਨੀ ਚੋਣਾਂ ਦੇ ਚੱਲਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਜਿਸ ਦੇ ਚੱਲਦੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਦਿਆਂ ਦੋਵਾਂ ਆਗੂਆਂ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਮੰਗਿਆ ਹੈ।
ਦੱਸਣਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਮਸਜਿਦ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ, ਜਿਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਸੀ ਜਦਕਿ ਮਨਪ੍ਰੀਤ ਬਾਦਲ ਦੀ ਇਕ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਇਸ ਮਗਰੋਂ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਦੋਵਾਂ ਆਗੂਆਂ ਤੋਂ ਜਵਾਬ ਮੰਗਿਆ ਗਿਆ ਹੈ।