ਅੱਤ ਦੀ ਗਰਮੀ ਦੇ ਵਿਚਕਾਰ ਬਿਜਲੀ ਵਿਭਾਗ ਨੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕਿਉਂਕਿ ਪਾਵਰ ਰੈਗੂਲੇਟਰ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਨੇ ਅੱਜ ਆਪਣੀਆਂ ਬਿਜਲੀ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸਦੇ ਲਈ 50 ਫੀਸਦੀ ਫਿਕਸ ਚਾਰਜ ਕੀਤੇ ਗਏ ਹਨ। ਘਰੇਲੂ ਬਿਜਲੀ ਦੇ ਨਾਲ-ਨਾਲ ਇੰਡਸਟਰੀਅਲ ਬਿਜਲੀ ਦਾ ਰੇਟ ਵੀ ਵਧਾਇਆ ਗਿਆ ਹੈ। ਵਧੀਆਂ ਹੋਈਆਂ ਕੀਮਤਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਰਹਿਣਗੀਆਂ। ਘਰੇਲੂ ਖਪਤਕਾਰਾਂ ਲਈ ਇਹ ਵਾਧਾ 10 ਤੋਂ 12 ਪੈਸੇ ਪ੍ਰਤੀ ਯੂਨਿਟ ਹੈ, ਜਦੋਂ ਕਿ ਉਦਯੋਗ ਲਈ ਇਹ 15 ਪੈਸੇ ਪ੍ਰਤੀ ਯੂਨਿਟ ਹੈ।
ਇਸ ਦੇ ਨਾਲ ਹੀ ਬਿਜਲੀ ਰੇਟਾਂ ਦੇ ਇਸ ਵਾਧੇ ਨਾਲ ਉਦਯੋਗਪਤੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਦਯੋਗਪਤੀਆਂ ਦਾ ਕਹਿਣਾ ਹੈ ਕਿ ਘਰੇਲੂ ਉਪਭੋਗਤਾਵਾਂ ਨੂੰ ਤਾਂ 300 ਯੂਨਿਟ ਮੁਫਤ ਦਿੱਤੇ ਜਾ ਰਹੇ ਹਨ ਪਰ ਰੁਜ਼ਗਾਰ ਪੈਦਾ ਕਰਨ ਵਾਲਿਆਂ ਦੀਆਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਘਰੇਲੂ ਕੈਟਾਗਰੀ ਵਿਚ 7 ਕਿਲੋਵਾਟ ਤੋਂ 20 ਕਿਲੋਵਾਟ ਤੱਕ ਕੋਈ ਵੀ ਪੈਸਾ ਨਹੀਂ ਵਧਾਇਆ ਗਿਆ ਹੈ। ਇਸ ਕੈਟਾਗਰੀ ਵਿਚ ਜਿਆਦਾਤਰ ਮਿਡਲ ਕਲਾਸ ਤੇ ਹਾਈ ਕਲਾਸ ਨੂੰ ਚੁਣਿਆ ਗਿਆ ਹੈ, ਜੋ ਪਹਿਲਾਂ 5.34 ਰੁਪਏ ਤੋਂ ਲੈ ਕੇ 7.75 ਰੁਪਏ ਪ੍ਰਤੀ ਯੂਨਿਟ ਭੁਗਤਾਨ ਕਰ ਰਹੇ ਸੀ, ਹੁਣ ਉਨ੍ਹਾਂ ਨੂੰ 10 ਰੁਪਏ ਦੇ ਕਰੀਬ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪੈਸੇ ਦੇਣੇ ਪੈਣਗੇ। ਇਸ ਦੇ ਨਾਲ ਹੀ ਨਾਨ-ਰੈਜ਼ੀਡੈਂਸ਼ੀਅਲ ਸਪਲਾਈ ਦੇ ਰੇਟਾਂ ਵਿਚ ਵੀ ਵਾਧਾ ਨਹੀਂ ਹੋਇਆ ਹੈ। ਜਿਸ ਵਿਚ 7 ਕਿਲੋਵਾਟ ਤੱਕ 6.91 ਤੋਂ 7.75 ਰੁਪਏ ਪ੍ਰਤੀ ਯੂਨਿਟ ਰੇਟ ਹੈ।