Become a member

Get the best offers and updates relating to Liberty Case News.

― Advertisement ―

spot_img
spot_img
HomeDeshਤਰਨਤਾਰਨ ਚ ਪੰਜਾਬ ਪੁਲਸ ਤੇ ਗੈਂਗਸਟਰ ਵਿਚਾਲੇ ਹੋ ਗਿਆ ਐਨਕਾਊਂਟਰ

ਤਰਨਤਾਰਨ ਚ ਪੰਜਾਬ ਪੁਲਸ ਤੇ ਗੈਂਗਸਟਰ ਵਿਚਾਲੇ ਹੋ ਗਿਆ ਐਨਕਾਊਂਟਰ

 

ਤਰਨਤਾਰਨ ਬੀਤੀ ਰਾਤ ਗੋਇੰਦਵਾਲ ਅਧੀਨ ਆਉਂਦੇ ਇਲਾਕੇ ਵਿਚ ਗੈਂਗਸਟਰ ਤੇ ਪੁਲਸ ਵਿਚਾਲੇ ਮੁਕਾਬਲਾ ਹੋ ਗਿਆ। ਜੇਲ੍ਹ ਵਿਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗੈਂਗਸਟਰ ਵਿਕਰਮਜੀਤ ਸਿੰਘ ਵਿੱਕੀ ਦੀ ਨਿਸ਼ਾਨਦੇਹੀ ਉੱਪਰ ਹਥਿਆਰ ਬਰਾਮਦ ਕਰਨ ਗਈ ਪੁਲਸ ਪਾਰਟੀ ਉੱਪਰ ਮੁਲਜ਼ਮ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ‘ਤੇ ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਵਿੱਕੀ ਦੀ ਲੱਤ ਵਿਚ ਗੋਲ਼ੀ ਲੱਗੀ।

ਜਾਣਕਾਰੀ ਮੁਤਾਬਕ ਬੀਤੀ 1 ਮਾਰਚ ਨੂੰ ਫ਼ਤਿਹਾਬਾਦ ਰੇਲਵੇ ਫਾਟਕ ਉੱਪਰ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਕਸਬਾ ਚੋਹਲਾ ਸਾਹਿਬ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ AGTF ਪੁਲਸ ਵੱਲੋਂ ਵਿਕਰਮਜੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਤਰਨਤਾਰਨ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਸੀ ਤੇ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਇਸ ਦੌਰਾਨ ਵਿੱਕੀ ਨੇ ਮੌਕਾ ਵੇਖ ਕੇ ਪੁਲਸ ‘ਤੇ ਫ਼ਾਇਰਿੰਗ ਕਰ ਦਿੱਤੀ।

ਐਨਕਾਊਂਟਰ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ SSP ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲਸ ਪਾਰਟੀ ਮੁਲਜ਼ਮ ਵਿਕਰਮਜੀਤ ਸਿੰਘ ਵਿੱਕੀ ਨੂੰ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਮੌਕਾ ਵੇਖ ਕੇ ਪੁਲਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਵਿੱਕੀ ਦੀ ਲੱਤ ਵਿਚ ਗੋਲ਼ੀ ਲੱਗੀ ਹੈ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।