ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਨੇ ਦੱਸਿਆ ਕਿ ਇਸ ਖੇਤਰ ਵਿੱਚ ਅੱਤਵਾਦੀਆਂ ਦੀਆਂ ਸ਼ੱਕੀ ਗਤੀਵਿਧੀਆਂ ਵੇਖੀਆਂ ਗਈਆਂ, ਜਿਸ ਤੋਂ ਬਾਅਦ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਸਾਂਝੇ ਤੌਰ ‘ਤੇ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਟੀਮ ‘ਤੇ ਗੋਲੀਬਾਰੀ ਕੀਤੀ। ਜਵਾਬ ਵਿੱਚ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਦੀ ਟੀਮ ਨੇ ਮੁਕਾਬਲੇ ਵਿੱਚ ਦੋਵੇਂ ਅੱਤਵਾਦੀਆਂ ਨੂੰ ਮਾਰ ਦਿੱਤਾ।
ਸੁਰੱਖਿਆ ਬਲਾਂ ਨੇ ਦੱਸਿਆ ਕਿ ਦੇਗਵਾਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ ਫੌਜ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਕਾਰਵਾਈ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ।
ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀ ਪਾਕਿਸਤਾਨ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੁਕਾਬਲੇ ਤੋਂ ਬਾਅਦ ਖੇਤਰ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਅੱਤਵਾਦੀ ਇਲਾਕੇ ਵਿੱਚ ਲੁਕਿਆ ਨਾ ਹੋਵੇ।