Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਆਮਦਨ ਤੋਂ ਵੱਧ ਸੰਪੱਤੀ ਮਾਮਲੇ ’ਚ ਈਓ ਦਾ ਬੇਟਾ ਵੀ ਗ੍ਰਿਫ਼ਤਾਰ, ਪਿਓ...

ਆਮਦਨ ਤੋਂ ਵੱਧ ਸੰਪੱਤੀ ਮਾਮਲੇ ’ਚ ਈਓ ਦਾ ਬੇਟਾ ਵੀ ਗ੍ਰਿਫ਼ਤਾਰ, ਪਿਓ ਦੀ ਦੋ ਨੰਬਰ ਦੀ ਕਮਾਈ ਨੂੰ ਇੱਕ ਨੰਬਰ ’ਚ ਕਨਵਰਟ ਕਰਦਾ ਸੀ ਪੁੱਤਰ

 

ਪੰਜਾਬ ਵਿਜੀਲੈਂਸ ਬਿਊਰੋ ਨੇ ਧੋਖਾਧੜੀ ਮਾਮਲੇ ’ਚ ਇੱਕ ਹੋਰ ਕਾਰਵਾਈ ਕਰਦੇ ਹੋਏ ਸਰਕਾਰੀ ਵਿਭਾਗ, ਪੰਜਾਬ ਦੇ ਬਰਖਾਸਤ ਕੀਤੇ ਗਏ ਈ.ਓ. ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ, ਇਸ ਤੋਂ ਬਾਅਦ ਵਿਕਾਸ ਫਰਾਰ ਹੋ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਵਿਜੀਲੈਂਸ ਵੱਲੋਂ ਵਿਕਾਸ ਨੂੰ ਕਾਬੂ ਕਰਕੇ ਮੁਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਤਹਿਤ ਗਿਰੀਸ਼ ਵਰਮਾ ਅਤੇ ਉਸਦੇ ਤਿੰਨ ਸਾਥੀ ਸੰਜੀਵ ਕੁਮਾਰ ਵਾਸੀ ਖਰੜ, ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਕਲੋਨਾਈਜ਼ਰ ਅਤੇ ਗੌਰਵ ਗੁਪਤਾ ਸਾਬਕਾ ਨਗਰ ਕੌਂਸਲਰ ਕੁਰਾਲੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਕੇਸ ’ਤੇ ਹੋਰ ਚਾਨਣਾ ਪਾਉਂਦੇ ਹੋਏ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2022 ਵਿੱਚ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਰੱਖਣ ਕਰਨ ਲਈ ਐੱਫ.ਆਈ.ਆਰ. ਨੰਬਰ 18 ਤਹਿਤ ਮੁਹਾਲੀ ’ਚ ਇੱਕ ਕੇਸ ਦਰਜ ਕੀਤਾ ਸੀ। ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖਰੀਦੀਆਂ ਹਨ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਕਥਿਤ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਈ.ਓ ਦੇ ਅਹੁਦੇ ’ਤੇ ਰਹਿ ਚੁੱਕਾ ਹੈ ਅਤੇ ਇਸ ਦੌਰਾਨ ਗਿਰੀਸ਼ ਵਰਮਾ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਨਾਜਾਇਜ਼ ਤੌਰ ’ਤੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ  ‘ਅਨਸੈਕਿਉਰਡ ਲੋਨ’ ਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ’ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ। ਇਸ ਤੋਂ ਇਲਾਵਾ, ਇਸ ਪੈਸੇ ਦੀ ਵਰਤੋਂ ਜਾਇਦਾਦ ਖਰੀਦਣ ਲਈ ਕੀਤੀ ਗਈ। ਵਿਭਾਗ ਮੁਤਾਬਕ ਸਾਲ 2019-20 ਵਿੱਚ ਵਿਕਾਸ ਵਰਮਾ ਰੀਅਲ ਅਸਟੇਟ ਫਰਮਾਂ ‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰਸ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ।

ਇਸ ਦੇ ਨਾਲ ਹੀ ਵਿਕਾਸ ਵਰਮਾ ਅਤੇ ਕੇਸ ਵਿੱਚ ਸਹਿ-ਦੋਸ਼ੀ ਭਾਈਵਾਲ ਸੰਜੀਵ ਕੁਮਾਰ, ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ, ਸਾਰੇ ਵਾਸੀ ਕੁਰਾਲੀ, ਪਲਾਟਾਂ ਦੀ ਵਿਕਰੀ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਗੈਰ ਵਾਜਿਸ ਢੰਗ ਰੈਗੂਲਰ ਬਣਾਉਣ ਲਈ ਪੁਰਾਣੇ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਨੇ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਪਹਿਲਾਂ ਹੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਕਰਾਰ ਦਿੱਤਾ। ਹੁਣ ਵਿਜੀਲੈਂਸ ਬਿਊਰੋ ਹੱਥੋਂ ਗ੍ਰਿਫਤਾਰੀ ਦੇ ਡਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਫਿਲਹਾਲ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।