Tuesday, August 5, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਤਲ ਕੇਸ 'ਚ ਪੈਰੋਲ ’ਤੇ ਆਇਆ ਸਾਬਕਾ ਸਰਪੰਚ ਸਵਾ ਕਰੋੜ ਦੀ ਹੈਰੋਇਨ...

ਕਤਲ ਕੇਸ ‘ਚ ਪੈਰੋਲ ’ਤੇ ਆਇਆ ਸਾਬਕਾ ਸਰਪੰਚ ਸਵਾ ਕਰੋੜ ਦੀ ਹੈਰੋਇਨ ਸਣੇ ਕਾਬੂ

 

 

ਲੁਧਿਆਣਾ  : ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕ੍ਰਾਈਮ ਬਰਾਂਚ-1 ਦੀ ਪੁਲਸ ਟੀਮ ਨੇ ਇਕ ਨਸ਼ਾ ਸਮੱਗਲਰ ਨੂੰ ਸਵਾ ਕਰੋੜ ਦੀ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਕ੍ਰਾਈਮ ਬਰਾਂਚ-1 ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਥਾਣਾ ਲਾਡੋਵਾਲ ਦੇ ਇਲਾਕੇ ਵਿਚ ਮੌਜੂਦ ਸੀ ਅਤੇ ਇਸ ਦੌਰਾਨ ਟੋਲ ਪਲਾਜ਼ਾ ਵੱਲੋਂ ਇਕ ਸਫੈਦ ਰੰਗ ਦੀ ਗੱਡੀ ਆਉਂਦੀ ਹੋਈ ਦਿਖਾਈ ਦਿੱਤੀ ਅਤੇ ਜਦੋਂ ਪੁਲਸ ਟੀਮ ਨੇ ਉਪਰੋਕਤ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚ ਬੈਠੇ ਵਿਅਕਤੀ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੌਰਾਨ ਪੁਲਸ ਟੀਮ ਨੇ ਗੱਡੀ ਚਾਲਕ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਸੁਰਜੀਤ ਰਾਮ ਸੀਤਾ ਪੁੱਤਰ ਗਿਆਨ ਚੰਦ ਨਿਵਾਸੀ ਪਿੰਡ ਦੰਦੂਵਾਲ ਪਾਸਲਾ ਫਿਲੌਰ ਵਜੋਂ ਕੀਤੀ। ਮੁਲਜ਼ਮ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਵਾ ਕਰੋੜ ਦੇ ਲਗਭਗ ਕੀਮਤ ਅੰਕੀ ਜਾ ਰਹੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਰਜੀਤ ਰਾਮ ਸੀਤਾ ’ਤੇ ਥਾਣਾ ਨੂਰਮਹਿਲ ਦੀ ਪੁਲਸ ਨੇ 31 ਅਗਸਤ 2000 ਵਿਚ ਕਤਲ ਦਾ ਮਾਮਲਾ ਦਰਜ ਕੀਤਾ ਸੀ ਜਿਸ ਵਿਚ ਮੁਲਜ਼ਮ ਨੂੰ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਹੈ, ਜੋ ਹੁਣ ਗੋਵਿੰਦਵਾਲ ਸਾਹਿਬ ਜੇਲ੍ਹ ਵਿਚ ਆਪਣੀ ਸਜ਼ਾ ਕੱਟ ਰਿਹਾ ਸੀ। ਮੁਲਜ਼ਮ 21 ਜਨਵਰੀ 2025 ਨੂੰ ਹੀ ਪੈਰੋਲ ’ਤੇ ਜੇਲ ਤੋਂ ਬਾਹਰ ਆਇਆ ਸੀ ਤੇ ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਮੁਲਜ਼ਮ ਨੇ ਨਸ਼ਾ ਵੇਚਣ ਦਾ ਕੰਮ ਸ਼ੁਰੂ ਕਰ ਦਿੱਤਾ। ਮੁਲਜ਼ਮ ਪਿੰਡ ਦਾ ਸਾਬਕਾ ਸਰਪੰਚ ਵੀ ਰਹਿ ਚੁੱਕਾ ਹੈ ਅਤੇ ਲਗਭਗ ਚਾਰ ਦਿਨ ਬਾਅਦ ਮੁਲਜ਼ਮ ਨੇ ਆਪਣੀ ਛੁੱਟੀ ਖਤਮ ਕਰ ਕੇ ਵਾਪਸ ਜੇਲ੍ਹ ਵਿਚ ਜਾਣਾ ਸੀ।