ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੁਪਰੀਮੋ ਮਮਤਾ ਬੈਨਰਜੀ ਨੇ ਐਤਵਾਰ ਨੂੰ ਐਗਜ਼ਿਟ ਪੋਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੰਗਾਲ ਬਾਰੇ ਜੋ ਕੁਝ ਦਿਖਾਇਆ ਜਾ ਰਿਹਾ ਹੈ, ਮੈਂ ਉਸ ‘ਤੇ ਵਿਸ਼ਵਾਸ ਨਹੀਂ ਕਰਦੀ। ਐਗਜ਼ਿਟ ਪੋਲ ਬਿਲਕੁਲ ਅਸਪੱਸ਼ਟ ਅਤੇ ਫਰਜ਼ੀ ਹੈ।
ਦਰਅਸਲ, ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਆਦਾਤਰ ਐਗਜ਼ਿਟ ਪੋਲਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਭਾਜਪਾ ਨੂੰ ਬੰਗਾਲ ‘ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ‘ਤੇ ਵੱਡੀ ਲੀਡ ਮਿਲੇਗੀ। ਇਕ ਸਥਾਨਕ ਚੈਨਲ ਨਾਲ ਗੱਲ ਕਰਦੇ ਹੋਏ ਮਮਤਾ ਨੇ ਇਸ ‘ਤੇ ਹੈਰਾਨੀ ਪ੍ਰਗਟ ਕੀਤੀ ਅਤੇ ਤ੍ਰਿਣਮੂਲ ਵਰਕਰਾਂ ਨੂੰ ਮਜ਼ਬੂਤੀ ਨਾਲ ਖੜ੍ਹੇ ਹੋਣ ਦਾ ਸੱਦਾ ਦਿੱਤਾ। ਮਮਤਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਟੀਵੀ ‘ਤੇ ਦਿਖਾਈਆਂ ਗਈਆਂ ਸੀਟਾਂ ਤੋਂ ਦੁੱਗਣੀ ਸੀਟਾਂ ਜਿੱਤੇਗੀ।