ਖੰਨਾ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਚਾਰ ਪਿੰਡਾਂ ਦਾ ਦੌਰਾ ਕਰਕੇ ਨਸ਼ਾ ਮੁਕਤ ਪਿੰਡ ਬਣਾਉਣ ਦਾ ਸੰਕਲਪ ਦਿਵਾਇਆ। ਇਸ ਮੌਕੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਉਪਰ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਢੀਂਡਸਾ ਨੇ 6 ਦਹਾਕਿਆਂ ਤੱਕ ਸਾਰਥਕ ਰਾਜਨੀਤੀ ਕੀਤੀ।
ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਬੜੇ ਕੱਦਾਵਰ ਲੀਡਰ ਸਨਨ। ਉਨ੍ਹਾਂ ਨੇ 89 ਵਰ੍ਹਿਆਂ ਦੀ ਉਮਰ ‘ਚ ਜਹਾਨ ਨੂੰ ਅਲਵਿਦਾ ਕਿਹਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੀ ਸਿਆਸੀ ਸੋਚ ਨਾ ਮਿਲਦੀ ਹੋਵੇ, ਪਰ ਬਤੌਰ ਲੀਡਰ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਅਕਾਲ ਪੁਰਖ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਉਨ੍ਹਾਂ ਨੂੰ ਮੁਕਤੀ ਮਿਲੇ।