ਐਂਟਰਟੇਨਮੈਂਟ : ਕਾਮੇਡੀਅਨ ਕਪਿਲ ਸ਼ਰਮਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰਾਂ ਦੀ ਮੰਨੀਏ ਤਾਂ ਕਪਿਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਪਿਲ ਤੋਂ ਪਹਿਲਾਂ ਅਭਿਨੇਤਾ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਅਜਿਹੀਆਂ ਧਮਕੀਆਂ ਭਰੀਆਂ ਈਮੇਲ ਮਿਲ ਚੁੱਕੀਆਂ ਹਨ।
ਕਪਿਲ ਸ਼ਰਮਾ ਨੂੰ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਨੂੰ ਉਸ ਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣ-ਪਛਾਣ ਵਾਲਿਆਂ, ਸਹਿਕਰਮੀਆਂ ਅਤੇ ਗੁਆਂਢੀਆਂ ਸਮੇਤ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੰਬਈ ਸਥਿਤ ਅੰਬੋਲੀ ਪੁਲਸ ਨੇ ਧਾਰਾ 351(3) ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੁੰਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ‘ਤੇ ਕਪਿਲ ਜਾਂ ਉਨ੍ਹਾਂ ਦੇ ਪਰਿਵਾਰ ਵਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸੇ ਵੀ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਹੈ। ਇੰਨਾ ਹੀ ਕਿਹਾ ਜਾ ਰਿਹਾ ਹੈ ਕਿ ਈਮੇਲ ਦਾ ਆਈਪੀ ਐਡਰੈੱਸ ਪਾਕਿਸਤਾਨ ਦਾ ਹੈ। ਮੁੰਬਈ ਪੁਲਸ ਮੁਤਾਬਕ ਇਹ ਧਮਕੀ ਭਰੀ ਈਮੇਲ ਪਾਕਿਸਤਾਨ ਤੋਂ ਭੇਜੀ ਗਈ ਸੀ।