Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਪੰਜਾਬੀ ਸਾਹਿਤ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਪੰਜਾਬੀ ਸਾਹਿਤ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਲੁਧਿਆਣਾ – ਪੰਜਾਬ ਦੇ ਸਾਹਿਤ ਜਗਤ ਤੋਂ ਅੱਜ ਇਕ ਬੁਰੀ ਖਬਰ ਸਾਹਮਣੇ ਆਈ ਐ। ਪੰਜਾਬੀ ਸਾਹਿਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਮਹਾਨ ਲੇਖਕ ਅਤੇ ਸ਼ਾਇਹ ਸੁਰਜੀਤ ਪਾਤਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਨੇ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ। ਸੁਰਜੀਤ ਪਾਤਰ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ ਤੇ ਲੁਧਿਆਣਾ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਦੱਸ ਦੇਈਏ ਕਿ ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945 ਨੂੰ ਹੋਇਆ ਸੀ । ਉਹ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸਨ। ਆਪਣੀਆਂ ਕਵਿਤਾਵਾਂ ਤੇ ਲਿਖਤਾਂ ਨਾਲ ਉਨ੍ਹਾਂ ਨੇ ਸਾਹਿਤ ਦੇ ਖੇਤਰ ਵਿਚ ਪ੍ਰਸਿੱਧੀ ਹਾਸਲ ਕੀਤੀ ਸੀ।

ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ। ਪੰਜਾਬ ਦੇ ਸਾਹਿਤ ਖੇਤਰ ਵਿਚ ਸੁਰਜੀਤ ਪਾਤਰ ਦਾ ਇਕ ਵੱਡਮੁੱਲਾ ਸਥਾਨ ਹੈ ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿੱਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਉਹ ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਕਵੀ ਸੀ। ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 1979 ਵਿੱਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿੱਚ ਸਾਹਿਤ ਅਕਾਦਮੀ ਅਵਾਰਡ, 1999 ਵਿੱਚ ਪੰਚਾਨੰਦ ਅਵਾਰਡ, 2007 ਵਿੱਚ ਅਨਦ ਕਾਵਯ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ, ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।