Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ

ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ

 

ਮਾਛੀਵਾੜਾ ਸਾਹਿਬ, ਕੁਹਾੜਾ : ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬੁੱਢੇਵਾਲ ਦੇ ਕਾਂਗਰਸੀ ਆਗੂ ਅਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਦੇ ਨੌਜਵਾਨ ਸਪੁੱਤਰ ਵਿਕਰਮ ਸਿੰਘ ਗਿੱਲ (22) ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਵਿਕਰਮ ਸਿੰਘ ਗਿੱਲ 4 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ ਜਿੱਥੇ ਉਹ ਸਰੀ ਵਿਖੇ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਦਿਲ ਦਾ ਦੌਰਾ ਪਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਵਿਕਰਮ ਸਿੰਘ ਗਿੱਲ ਇਕ ਵਧੀਆ ਗਾਇਕ ਅਤੇ ਗੀਤਕਾਰ ਵੀ ਸੀ ਜਿਸ ਦੇ 15 ਤੋਂ ਵੱਧ ਗੀਤ ਰਿਲੀਜ਼ ਹੋ ਚੁੱਕੇ ਸਨ। ਨੌਜਵਾਨ ਵਿਕਰਮ ਸਿੰਘ ਗਿੱਲ ਦੀ ਮੌਤ ਕਾਰਨ ਜਿੱਥੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਉੱਥੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਛਾਈ ਹੋਈ ਹੈ। ਅੱਜ ਵਿਸ਼ੇਸ਼ ਤੌਰ ’ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਇੰਚਾਰਜ ਵਿਕਰਮ ਸਿੰਘ ਬਾਜਵਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ। ਇਸ ਤੋਂ ਇਲਾਵਾ ਮਿਲਕ ਪਲਾਂਟ ਦੇ ਡਾਇਰੈਕਟਰ ਧਰਮਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਬਲੀਏਵਾਲ, ਉਦੈਰਾਜ ਸਿੰਘ ਗਿੱਲ, ਤਾਜਪਰਮਿੰਦਰ ਸਿੰਘ ਸੋਨੂੰ, ਜਸਪਾਲ ਸਿੰਘ ਗਾਹੀ ਭੈਣੀ, ਸਵਰਨ ਸਿੰਘ ਖੁਆਜਕੇ, ਇਕਬਾਲ ਸਿੰਘ ਜੰਡਿਆਲੀ, ਸਤਵੰਤ ਸਿੰਘ, ਸਰਪੰਚ ਰਣਧੀਰ ਸਿੰਘ, ਵਲੋਂ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ। ਮ੍ਰਿਤਕ ਵਿਕਰਮ ਸਿੰਘ ਗਿੱਲ ਦੀ ਦੇਹ 10 ਦਿਨ ਭਾਰਤ ਪਹੁੰਚੇਗੀ ਜਿਸ ਤੋਂ ਬਾਅਦ ਉਸਦਾ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।