Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ ਸ਼ੁਰੂ, ਰੋਕੇ ਜਾਣ 'ਤੇ ਪੱਕਾ ਮੋਰਚਾ ਲਗਾਉਣ...

ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ ਸ਼ੁਰੂ, ਰੋਕੇ ਜਾਣ ‘ਤੇ ਪੱਕਾ ਮੋਰਚਾ ਲਗਾਉਣ ਦੀ ਚੇਤਾਵਨੀ

ਪੰਜਾਬ ਦੇ ਕਿਸਾਨਾਂ ਨੇ ਸੋਮਵਾਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵੱਲ ਆਪਣਾ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਟਰੈਕਟਰਾਂ ਅਤੇ ਪੈਦਲ ਜਥਿਆਂ ਨਾਲ ਅੱਗੇ ਵੱਧ ਰਹੇ ਹਨ ਅਤੇ ਉਨ੍ਹਾਂ ਦਾ ਨਿਸ਼ਾਨਾ ਸੈਕਟਰ-17 ਸਥਿਤ ਸਰਕਾਰੀ ਦਫ਼ਤਰਾਂ ਤੱਕ ਪਹੁੰਚਣਾ ਹੈ।

ਕਿਸਾਨਾਂ ਦਾ ਕਾਫ਼ਲਾ ਫੋਰਟਿਸ ਹਸਪਤਾਲ ਦੇ ਨੇੜੇ ਤੋਂ ਬੁੜੈਲ ਜੇਲ੍ਹ ਵੱਲ ਵੱਧ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਦਾਖ਼ਲਾ ਮਾਰਗਾਂ ਅਤੇ ਸਰਹੱਦੀ ਇਲਾਕਿਆਂ ‘ਤੇ ਸਖ਼ਤ ਨਿਗਰਾਨੀ ਅਤੇ ਬੈਰੀਕੇਡਿੰਗ ਕੀਤੀ ਹੋਈ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਦਾ ਹੈ ਤਾਂ ਉਹ ਮੌਕੇ ‘ਤੇ ਹੀ ਪੱਕਾ ਮੋਰਚਾ ਲਗਾ ਕੇ ਧਰਨਾ ਸ਼ੁਰੂ ਕਰ ਦੇਣਗੇ। ਇਹ ਅੰਦੋਲਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਬੈਨਰ ਹੇਠ ਇਕੱਠੇ ਹੋਏ ਕਿਸਾਨਾਂ ਦਾ ਦੋਸ਼ ਹੈ ਕਿ ਬੈਂਕ ਕਰਜ਼ਾ ਦਿੰਦੇ ਸਮੇਂ ਉਨ੍ਹਾਂ ਤੋਂ ਚੈਕ ਲੈ ਲੈਂਦੇ ਹਨ, ਪਰ ਕਰਜ਼ਾ ਵਾਪਸ ਕਰਨ ਤੋਂ ਬਾਅਦ ਵੀ ਕਈ ਮਾਮਲਿਆਂ ਵਿੱਚ ਚੈਕ ਵਾਪਸ ਨਹੀਂ ਕੀਤੇ ਜਾਂਦੇ। ਇਸੇ ਮੰਗ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।

ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦੇ ਯਤਨ ਵੀ ਜਾਰੀ ਹਨ। ਸੁਰੱਖਿਆ ਲਈ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।