ਚੰਡੀਗੜ੍ਹ- ਕਰੀਬ ਢਾਈ ਘੰਟੇ ਤੱਕ ਚੱਲੀ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ 26 ਸੈਕਟਰ ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਈ।
ਇਸ ਮੀਟਿੰਗ ਮਗਰੋਂ ਮੰਤਰੀਆਂ ਨੇ ਬਾਹਰ ਆ ਕੇ ਜਾਣਕਾਰੀ ਦਿੱਤੀ ਕਿ ਇਹ ਮੀਟਿੰਗ ਵੀ ਪਿਛਲੀ ਮੀਟਿੰਗ ਵਾਂਗ ਸੁਖਾਵੇਂ ਮਾਹੌਲ ‘ਚ ਹੋਈ ਹੈ। ਮੰਤਰੀਆਂ ਨੇ ਇਸ ਦੌਰਾਨ ਦੱਸਿਆ ਕਿ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਮੀਟਿੰਗ ‘ਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਪ੍ਰਹਿਲਾਦ ਜੋਸ਼ੀ ਤੇ ਪਿਯੂਸ਼ ਗੋਇਲ ਵੀ ਸ਼ਾਮਲ ਸਨ, ਜਦਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ ਤੇ ਹਰਪਾਲ ਸਿੰਘ ਚੀਮਾ ਸ਼ਾਮਲ ਹੋਏ ਸਨ, ਜਿਨ੍ਹਾਂ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨਾਂ ਨਾਲ ਮੁਲਾਕਾਤ ਕੀਤੀ।