ਅੰਮ੍ਰਿਤਸਰ – ਅੰਮ੍ਰਿਤਸਰ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦਰਮਿਆਨ ਅੰਮ੍ਰਿਤਸਰ ਦੇ ਵਾਰਡ ਨੰਬਰ 8, 9 ਅਤੇ 10 ‘ਚ ਮਾਹੌਲ ਤਣਾਅਪੂਰਣ ਹੋ ਗਿਆ। ਦੱਸ ਦੇਈਏ ਇੱਥੇ ਪਾਰਟੀ ਵਰਕਰਾਂ ਦੀ ਆਪਸ ‘ਚ ਝੜਪ ਹੋ ਗਈ। ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਸ ਫੋਰਸ ਨੇ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਝੜਪ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਗਿਆ ਹੈ।