ਅੰਮ੍ਰਿਤਸਰ : ਅੰਮ੍ਰਿਤਸਰ ‘ਚ ਤੜਕਸਾਰ ਐਨਕਾਊਂਟਰ ਦੀ ਖ਼ਬਰ ਸਾਹਮਣੇ ਆਈ ਹੈ। ਇਸ ਐਨਕਾਊਂਟਰ ਦੌਰਾਨ ਪੁਲਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਦੇਖਦੇ ਹੀ ਨਸ਼ਾ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਸ ਨੇ ਵੀ ਗੋਲੀਆਂ ਚਲਾਈਆਂ, ਜਿਸ ਕਾਰਨ ਇਕ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਦੂਜੇ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।
ਫਿਲਹਾਲ ਦੋਹਾਂ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨਸ਼ਾ ਤਸਕਰ ਅਸਲੇ ਦੀ ਡਿਲੀਵਰੀ ਕਰਨ ਆਏ ਸਨ। ਉਨ੍ਹਾਂ ਨੇ ਇਹ ਅਸਲਾ ਕਿਸੇ ਬੰਦੇ ਨੂੰ ਦੇਣਾ ਸੀ, ਜਦੋਂ ਉਹ ਡਿਲੀਵਰੀ ਦੇਣ ਲਈ ਪਾਰਕ ‘ਚ ਪਹੁੰਚੇ ਤਾਂ ਪਹਿਲਾਂ ਹੀ ਉੱਥੇ ਪੁਲਸ ਮੌਜੂਦ ਸੀ ਕਿਉਂਕਿ ਪੁਲਸ ਨੂੰ ਇਸ ਦੀ ਸੂਚਨਾ ਪਹਿਲਾਂ ਹੀ ਮਿਲ ਗਈ ਸੀ।