Sunday, July 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, ਜ਼ਿੰਦਾ ਸੜੇ 2 ਵਿਅਕਤੀ

ਅੰਮ੍ਰਿਤਸਰ ਦੀ ਫੈਕਟਰੀ ‘ਚ ਮਚੇ ਅੱਗ ਦੇ ਭਾਂਬੜ, ਜ਼ਿੰਦਾ ਸੜੇ 2 ਵਿਅਕਤੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਣਗੜ੍ਹ ਇਲਾਕੇ ‘ਚ ਇੱਕ ਪੇਂਟ ਬਣਾਉਣ ਵਾਲੀ ਫੈਕਟਰੀ ‘ਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਇਲਾਕੇ ‘ਚ ਹੜਕੰਪ ਮਚ ਗਿਆ। ਫੈਕਟਰੀ ਅੰਦਰ ਮੌਜੂਦ ਕੈਮੀਕਲ ਅਤੇ ਪੇਂਟ ਦੇ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ। ਅੱਗ ਲੱਗਣ ਕਾਰਨ ਫੈਕਟਰੀ ਅੰਦਰ ਮੌਜੂਦ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ ਅਧਿਕਾਰਕ ਪੁਸ਼ਟੀ ਅਜੇ ਤੱਕ ਨਹੀਂ ਹੋਈ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਦਮਕਲ ਵਿਭਾਗ ਨੂੰ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਲਗਭਗ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ। ਦਮਕਲ ਕਰਮਚਾਰੀ ਤੇ ਪੁਲਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਐਡੀਸੀ ਮੇਜਰ ਅਮਿਤ ਸਰੀਨ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਫੈਕਟਰੀ ਅੰਦਰ ਕੈਮੀਕਲ ਹੋਣ ਕਰਕੇ ਅੱਗ ਨੇ ਭਿਆਨਕ ਰੂਪ ਲੈ ਲਿਆ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਜਾਂਚ ਕਰਕੇ ਅਸਲ ਕਾਰਨ ਦੀ ਪੜਤਾਲ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਅੱਗ ਲੱਗਣ ਨਾਲ ਫੈਕਟਰੀ ‘ਚ ਧਮਾਕਿਆਂ ਦੀ ਆਵਾਜ਼ ਵੀ ਸੁਣੀ ਗਈ ਜਿਸ ਕਾਰਨ ਆਲੇ ਦੁਆਲੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ। ਪੁਲਸ ਵੱਲੋਂ ਐਮਬੂਲੈਂਸ ਮੰਗਵਾਈ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।