ਜਲੰਧਰ -ਜਲੰਧਰ ਸ਼ਹਿਰ ਕਰਤਾਰਪੁਰ ਨੇੜੇ ਇੱਕ ਫੋਟੋ ਸਟੂਡੀਓ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਪਹੁੰਚੀ ਤੇ ਅੱਗ ਤੇ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਸਟੂਡੀਓ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਅਚਾਨਕ ਸਟੂਡੀਓ ਦੇ ਅੰਦਰੋਂ ਧੂੰਆਂ ਨਿਕਲਣ ਲੱਗਾ ਅਤੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਪਹਿਲਾਂ ਤਾਂ ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਨ੍ਹਾਂ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ। ਘਟਨਾ ਸਮੇਂ ਵਾਲੀਆ ਸਟੂਡੀਓ ਦੇ ਮਾਲਕ ਕੁਲਦੀਪ ਸਿੰਘ ਵੀ ਮੌਕੇ ‘ਤੇ ਪਹੁੰਚ ਗਏ।ਆਸ-ਪਾਸ ਦੇ ਲੋਕਾਂ ਨੇ ਵੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੀ ਕਾਫੀ ਮਦਦ ਕੀਤੀ।