ਜਲੰਧਰ- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਚ ਸੰਗਠਿਤ ਅਪਰਾਧ ਪ੍ਰਤੂੀ ਜ਼ੀਰੋ ਟੋਲਰੈਂਸ ਦੇ ਤਹਿਤ ਜਲੰਧਰ ਪੁਲਸ ਨੇ ਕਰਾਸ ਫਾਇਰਿੰਗ ਕਰਦੇ ਹੋਏ 2 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਗੈਂਗ ਦੇ ਦੋਵੇਂ ਮੈਂਬਰ ਕੌਸ਼ਲ ਬੰਬੀਹਾ ਗੈਂਗ ਦੇ ਅਪਰਾਧਕ ਨੈਟਵਰਕ ਦੇ ਨਾਲ ਜੁੜੇ ਹਨ।
ਮਿਲੀ ਜਾਣਕਾਰੀ ਮੁਤਾਬਕ ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਕ੍ਰਾਸ ਫਾਇਰਿੰਗ ਕੀਤੀ ਗਈ। ਇਸ ਦੌਰਾਨ ਪੁਲਸ ਵੱਲੋਂ 2 ਪਿਸਤੌਲਾਂ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਦੋਵੇਂ ਗ੍ਰਿਫ਼ਤਾਰ ਮੈਂਬਰ 4 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸਨ ਅਤੇ ਦੋਵਾਂ ਦੇ ਖ਼ਿਲਾਫ਼ ਆਰਮਜ਼ ਐਕਟ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕਈ ਐੱਫ਼. ਆਈ. ਆਰ. ਦਰਜ ਹਨ। ਇਸ ਦੌਰਾਨ ਇਕ ਬਦਮਾਸ਼ ਜ਼ਖ਼ਮੀ ਵੀ ਹੋਇਆ ਹੈ।