ਅਬੋਹਰ : ਅਬੋਹਰ ਦੇ ਪਿੰਡ ਕੁੰਡਲ ਦੇ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਰਪੰਚ ਦੀ ਗੱਡੀ ‘ਤੇ ਗੋਲੀਆਂ ਚਲਾਈਆਂ ਗਈਆਂ ਪਰ ਗੱਡੀ ਬੁਲਟ ਪਰੂਫ ਹੋਣ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਪਿੰਡ ਕੁੰਡਲ ਦੇ ਰਹਿਣ ਵਾਲੇ ਸਾਬਕਾ ਸਰਪੰਚ ਜਗਮਨਦੀਪ ਸਿੰਘ ‘ਤੇ ਜਾਨਲੇਵਾ ਹਮਲਾ ਕੀਤਾ ਹਿਆ। ਉਹ ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਟਿੱਬਾ ਵਿਖੇ ਵਿਆਹ ਸਮਾਗਮ ‘ਚ ਪੁੱਜੇ ਸਨ।
ਉੱਥੇ ਉਨ੍ਹਾਂ ਦੀ ਗੱਡੀ ‘ਤੇ ਫਾਇਰਿੰਗ ਹੋਈ। ਫਾਇਰਿੰਗ ਉਸ ਸਮੇਂ ਹੋਈ, ਜਦੋਂ ਉਹ ਗੱਡੀ ‘ਚੋਂ ਉਤਰੇ ਹੀ ਸਨ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਬੁਲਟ ਪਰੂਫ ਗੱਡੀ ਹੋਣ ਕਾਰਨ ਗੋਲੀਆਂ ਦਾ ਅਸਰ ਨਹੀਂ ਹੋਇਆ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਕੁੱਝ ਦਿਨ ਪਹਿਲਾਂ ਵੀ ਪਿੰਡ ਕੁਲਾਰ ‘ਚ ਸਾਬਕਾ ਸਰਪੰਚ ‘ਤੇ ਹਮਲਾ ਹੋਇਆ ਸੀ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਮਿਲ ਚੁੱਕੀਆਂ ਹਨ।
ਸਾਬਕਾ ਸਰਪੰਚ ਦੀ ਪਤਨੀ ਨੇ ਜ਼ਿਲ੍ਹਾ ਪਰਿਸ਼ਦ ਜ਼ੋਨ ਕੁੰਡਲ ਤੋਂ ਚੋਣ ਜਿੱਤੀ ਸੀ। ਸਾਬਕਾ ਸਰਪੰਚ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ‘ਤੇ ਫਾਇਰਿੰਗ ਹੋਈ ਹੈ ਅਤੇ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਜਿਨ੍ਹਾਂ ਲੋਕਾਂ ਨੇ ਵੀ ਫਾਇਰਿੰਗ ਕੀਤੀ ਹੈ, ਉਨ੍ਹਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।

