ਫਿਰੋਜ਼ਪੁਰ – 15 ਅਗਸਤ 1947 ਨੂੰ ਦੇਸ਼ ਨੂੰ ਆਜ਼ਾਦੀ ਮਿਲੀ ਸੀ। ਇਸ ਦਿਨ ਭਾਰਤ ਅੰਗ੍ਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਹੋਇਆ ਸੀ। ਇਸ ਆਜ਼ਾਦੀ ਦਿਵਸ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਸਥਾਨ ਫਿਰੋਜ਼ਪੁਰ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ।
ਇਸ ਦੇ ਨਾਲ ਹੀ ਸਪੀਕਰ ਸੰਧਵਾਂ ਨੇ ਕੈਂਟ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ‘ਤੇ ਕੁਲਤਾਰ ਸੰਧਾਵਾ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।
ਸ਼ਹੀਦਾਂ ਦੇ ਸਥਾਨ ‘ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਉਨ੍ਹਾਂ ਮਹਾਨ ਸ਼ਹੀਦਾਂ ਕਰਕੇ ਹੀ ਮਿਲੀ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਕੁਲਤਾਰ ਸੰਧਾਵਾ ਨੇ ਕਿਹਾ ਕਿ ਉਸ ਸਮੇਂ ਪੰਜਾਬ ਅਤੇ ਬੰਗਾਲ ਦੇ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਅੰਗਰੇਜ਼ਾਂ ਨੇ ਸਾਨੂੰ ਵੰਡ ਦਿੱਤਾ ਸੀ ਅਤੇ ਇਹ ਆਜ਼ਾਦੀ ਸਾਨੂੰ ਵੋਟ ਪਾਉਣ ਦਾ ਅਧਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਸਥਾਨ ਨੂੰ ਹੋਰ ਸੁੰਦਰ ਬਣਾਉਣ ਲਈ ਮੁੱਖ ਮੰਤਰੀ ਨਾਲ ਗੱਲ ਕਰਨਗੇ।